Corona Virus in Punjab 3 October
ਇੰਡੀਆ ਨਿਊਜ਼, Corona Virus in Punjab 3 October : ਪੰਜਾਬ ਵਿੱਚ ਕੋਰੋਨਾ ਦੇ ਮੌਜੂਦਾ ਹਾਲਾਤ ਦੀ ਗੱਲ ਕਰੀਏ ਤਾਂ ਪਿੱਛਲੇ 24 ਘੰਟਿਆਂ ਦੌਰਾਨ ਕੁਲ 14 ਕੇਸ ਪੌਜ਼ਟਿਵ ਮਿਲੇ ਹਨ l ਰਾਹਤ ਦੀ ਗੱਲ ਇਹ ਰਹੀ ਕਿ ਇਸ ਦੌਰਾਨ ਸੂਬੇ’ ਚ ਕੋਰੋਨਾ ਨਾਲ ਕਿਸੇ ਦੀ ਮੌਤ ਨਹੀਂ ਹੋਈ l 14 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 167 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20505 ਲੋਕਾਂ ਦੀ ਮੌਤ ਹੋ ਚੁੱਕੀ ਹੈl
ਪਿਛਲੇ 24 ਘੰਟਿਆਂ ਦੌਰਾਨ ਫਾਜਿਲਕਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਫਾਜਿਲਕਾ 6 ਕੇਸ ਮਿਲੇ ਹਨ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 6372 ਕੋਰੋਨਾ ਟੈਸਟ ਕੀਤੇ ਗਏ ਹਨ।
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 15 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਜਲੰਧਰ ਅਤੇ ਲੁਧਿਆਣਾ ਵਿੱਚ 3-3 ਤੇ ਐਸਏਐਸ ਨਗਰ (ਮੁਹਾਲੀ) ਵਿੱਚ 2 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.