All India Trinamool Congress
All India Trinamool Congress
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਆਲ ਇੰਡੀਆ ਤ੍ਰਿਮੂਲ ਕਾਂਗਰਸ ਪਾਰਟੀ ਨੇ ਰਾਜ ਵਿੱਚ ਸਿਆਸੀ ਸਰਗਰਮੀ ਵਧਾ ਦਿੱਤਾ ਹੈ। ਏ.ਆਈ.ਟੀ.ਸੀ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ਦਾ ਪ੍ਰੋਗਰਾਮ ਕਰਨ ਜਾ ਰਹੀ ਹੈ।
ਜਿਸ ਦੇ ਸਬੰਧ ਵਿਚ ਪਾਰਟੀ ਦੇ ਜ਼ਿਲ੍ਹਾ ਇੰਚਾਰਜਾਂ ਦੀ ਮੀਟਿੰਗ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਸਾਹਿਬ ਬਨੂੜ ਵਿਖੇ ਹੋਈ | All India Trinamool Congress
ਬਨੂੜ ਵਿੱਚ ਪਾਰਟੀ ਵਰਕਰਾਂ ਦੀ ਮੀਟਿੰਗ ਪਾਰਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੀਤੀ ਤਹਿਤ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਅਬਜ਼ਰਵਰ ਭੇਜੇਆ ਜਾ ਰਿਹਾ ਹੈ।
ਆਉਣ ਵਾਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਸੂਬਾ ਪੱਧਰ ਦਾ ਪਾਰਟੀ ਸਮਾਗਮ ਕੀਤਾ ਜਾਣਾ ਹੈ। ਇਸ ਸਬੰਧੀ ਜ਼ਿਲ੍ਹਾ ਇੰਚਾਰਜਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਲੋਕ ਸਭਾ ਚੋਣਾਂ 2024 ਦੀ ਤਿਆਰੀ ਹੈ। All India Trinamool Congress
ਮੀਟਿੰਗ ਉਪਰੰਤ ਪਟਿਆਲਾ ਜ਼ਿਲ੍ਹੇ ਦੇ ਪਾਰਟੀ ਪ੍ਰਧਾਨ ਅਸ਼ੋਕ ਸ਼ਰਮਾ ਕਰਹੇੜੀ ਨੇ ਸੂਬਾ ਇੰਚਾਰਜ ਮਨਜੀਤ ਸਿੰਘ ਮੁਹਾਲੀ ਨੂੰ ਸਿਰੋਪਾਓ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਪਟਿਆਲਾ ਜ਼ਿਲ੍ਹੇ ਦੇ ਪਾਰਟੀ ਪ੍ਰਧਾਨ ਅਸ਼ੋਕ ਸ਼ਰਮਾ ਕਰਹੇੜੀ ਨੇ ਕਿਹਾ ਕਿ ਪੱਛਮੀ ਬੰਗਾਲ ਦੀ CM ਦੀਦੀ ਮਮਤਾ ਬੈਨਰਜੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪਾਰਟੀ ਵਰਕਰ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਮੌਕੇ ਭੁਪਿੰਦਰ ਸਿੰਘ,ਮਨਦੀਪ ਸਿੰਘ,ਇੰਦਰਜੀਤ ਸਿੰਘ,ਭੋਲਾ ਸਿੰਘ,ਜਗਦੀਸ਼ ਰਾਏ ਸ਼ਰਮਾ ਹਾਜ਼ਰ ਸਨ। All India Trinamool Congress
Also Read:ਦੂਸ਼ਿਤ ਪਾਣੀ ਦੇ ਕਾਰਨਾਂ ਅਤੇ ਹੱਲ ਦੀ ਰਿਪੋਰਟ ਦੋ ਮਹੀਨਿਆਂ ਵਿੱਚ ਦੇਵੇ ਸਰਕਾਰ: NGT
Also Read :22 ਸਾਲਾ ਲੜਕੀ ਦੀ ਮੌਤ, ਦੋ ਮਹੀਨੇ ਪਹਿਲਾਂ ਮਿਲੀ ਸੀ B.sc ਦੀ ਡਿਗਰੀ Death Of A 22-Year-Old Girl
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.