Captain Amarinder Singh With BJP
Capt.Amarinder Singh With BJP
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਸ਼ੁਭ ਸ਼ਗਨ ਹੈ। ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਪੰਜਾਬ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਬਹੁਤ ਲੋੜ ਹੈ। ਸਾਨੂੰ ਇਸ ਮੌਕੇ ਦਾ ਬੜੇ ਉਤਸ਼ਾਹ ਨਾਲ ਸਵਾਗਤ ਕਰਨਾ ਚਾਹੀਦਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ਵਾਸ ਪਾਤਰ ਅਤੇ ਸੀਨੀਅਰ ਆਗੂ ਐਸ.ਐਮ.ਐਸ.ਸੰਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਸਨਅਤ ਦਾ ਪੱਧਰ ਉੱਚਾ ਚੁੱਕਣ,ਨਹਿਰੀ ਪਾਣੀਆਂ ਦੀ ਰਾਖੀ, 84 ਦੇ ਦੰਗਿਆਂ ਜਾਂ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਵਰਗੇ ਗੰਭੀਰ ਮੁੱਦਿਆਂ ‘ਤੇ ਫੋਰਫਰੰਟ ‘ਤੇ ਆ ਕੇ ਪੰਜਾਬ ਅਤੇ ਪੰਜਾਬੀਅਤ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ।
SMS Sandhu ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਭਾਵ ਇੱਕ ਨਿਡਰ ਯੋਧੇ ਵਰਗਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦਾ ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਏਕੀਕਰਨ ਆਉਣ ਵਾਲੇ ਸਮੇਂ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। Capt.Amarinder Singh With BJP
ਦਿੱਲੀ ਰਵਾਨਾ ਹੋਣ ਸਮੇਂ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਰਹੇ SMS Sandhu ਨੇ ਕਿਹਾ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਕੇਂਦਰੀ ਭਾਜਪਾ ਆਗੂਆਂ ਨਾਲ ਚੰਗੇ ਸਬੰਧ ਹਨ,ਉਥੇ ਆਪਸੀ ਵਿਚਾਰਧਾਰਾਵਾਂ ਵੀ ਇੱਕ ਦੂਜੇ ਨਾਲ ਮੇਲ ਖਾਂਦੀਆਂ ਹਨ। ਲੋਕ ਕਾਂਗਰਸ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਪੰਜਾਬ ਦੇ ਵਿਕਾਸ ਨੂੰ ਇੱਕ ਨਵੇਂ ਆਯਾਮ ਵੱਲ ਲੈਕੇ ਜਾਵੇਗਾ। Capt.Amarinder Singh With BJP
ਜਾਣਕਾਰੀ ਦਿੰਦੇ ਹੋਏ ਐਸ.ਐਮ.ਐਸ ਸੰਧੂ ਨੇ ਦੱਸਿਆ ਕਿ ਭਾਜਪਾ ਦੀ ਤਰਫੋਂ 19 ਸਤੰਬਰ ਯਾਨੀ ਸੋਮਵਾਰ ਨੂੰ ਸ਼ਾਮ 3.30 ਵਜੇ ਸਾਬਕਾ ਸੀਐਮ ਅਮਰਿੰਦਰ ਸਿੰਘ ਨੂੰ ਲੈ ਕੇ ਸਮਾਗ਼ਮ ਰੱਖੀਆ ਗਿਆ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਦੇ ਕੁਝ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵੀ ਮੌਜੂਦ ਰਹਿਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਮਦਦ ਦੀ ਬਹੁਤ ਲੋੜ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵਰਗਾ ਆਗੂ ਹੀ ਕੇਂਦਰ ਸਰਕਾਰ ਕੋਲ ਪੰਜਾਬ ਲਈ ਆਵਾਜ਼ ਉਠਾ ਸਕਦਾ ਹੈ। Capt.Amarinder Singh With BJP
Also Read :ਪਿੰਡ ਝੱਜੋਂ ਦੀ ਪੰਚਾਇਤ ਆਮ ਆਦਮੀ ਪਾਰਟੀ ਨਾਲ ਜੁੜੀ Aam Aadmi Party
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.