Channi inaugurates Bahra super specialty hospital:
19 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇੱਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਉਤਸੁਕ ਹੈ ਕਿ ਆਮ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਉਪਲਬਧ ਕਰਵਾਇਆ ਜਾਵੇ।
350 ਬਿਸਤਰਿਆਂ ਵਾਲੇ ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਸਥਾਪਨਾ ਵਿੱਚ ਰਿਆਤ ਬਾਹਰਾ ਗਰੁੱਪ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਸੁਪਰ ਸਪੈਸ਼ਲਿਟੀ ਹਸਪਤਾਲ ਇਸ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ, ਜਿਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਇਸ ਹਸਪਤਾਲ ਨਾਲ ਇਲਾਕੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵਿਸ਼ੇਸ਼ ਸਿਹਤ ਸਹੂਲਤਾਂ ਲਈ ਹੁਣ ਹੋਰ ਥਾਵਾਂ ’ਤੇ ਜਾਣ ਦੀ ਲੋੜ ਨਹੀਂ ਪਵੇਗੀ।
ਆਪਣੇ ਸੰਬੋਧਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਮਿਹਨਤ ਸਦਕਾ ਹਰ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ, ਇਸ ਲਈ ਜਿਹੜਾ ਵੀ ਕੰਮ ਕਰੋ ਪੂਰਾ ਮੰਨ ਲਗਾਕੇ ਕਰੋ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਰੂਚੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਗਏ ਹਨ।
ਇਸ ਦੌਰਾਨ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਹਸਪਤਾਲ ਦੇ ਪ੍ਰਮੋਟਰ ਗੁਰਵਿੰਦਰ ਸਿੰਘ ਬਾਹਰਾ ਨੇ ਦੱਸਿਆ ਕਿ ਇਸ ਵਧੀਆ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਮੈਡੀਕਲ ਅਤੇ ਸਰਜੀਕਲ ਐਮਰਜੈਂਸੀ ਕਾਬਲ ਡਾਕਟਰਾਂ ਦੁਆਰਾ ਨਿਪਟਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਹਸਪਤਾਲ ਵਿੱਚ 100 ਬੈੱਡ ਹੋਣਗੇ।
ਉਨ੍ਹਾਂ ਕਿਹਾ ਕਿ ਇਹ ਹਸਪਤਾਲ ਮੁੱਖ ਮਾਰਗ ’ਤੇ ਸਥਾਪਤ ਕੀਤਾ ਗਿਆ ਹੈ, ਜਿਸਦਾ ਨਿਰਮਾਣ ਖੇਤਰ 2,50,000 ਵਰਗ ਫੁੱਟ 12 ਏਕੜ ਜ਼ਮੀਨ ’ਤੇ ਹੈ। ਹਸਪਤਾਲ ਵਿੱਚ ਰੇਡੀਓਲੋਜੀ (ਐਕਸਰੇਅ), ਪੈਥੋਲੋਜੀ, ਫਾਰਮੇਸੀ(ਦਵਾਈਆਂ), ਐਂਬੂਲੈਂਸ ਅਤੇ ਕੈਫੇਟੇਰੀਆ ਆਦਿ ਲਈ 24 ਘੰਟੇ ਸੇਵਾਵਾਂ ਹੋਣਗੀਆਂ। ਇੱਕ ਬਲੱਡ ਬੈਂਕ ਵੀ ਪਹਿਲੇ ਪੜਾਅ ਵਿੱਚ ਹੀ ਹਸਪਤਾਲ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ।
ਸ. ਬਾਹਰਾ ਨੇ ਇਹ ਵੀ ਕਿਹਾ ਕਿ ਇਹਨਾਂ ਵਿੱਚੋਂ ਹਰ ਵਿਭਾਗ ਵਿੱਚ ਪ੍ਰਮੁੱਖ ਮੈਡੀਕਲ ਸੰਸਥਾਵਾਂ ਵਿੱਚੋਂ ਉੱਚ ਤਜ਼ੁਰਬੇਕਾਰ ਅਤੇ ਹੁੰਨਰਮੰਦ ਡਾਕਟਰ ਸਿੱਖਿਅਤ ਅਤੇ ਸਿਖਲਾਈ ਪ੍ਰਾਪਤ ਹੋਣਗੇ। ਇਸੇ ਤਰ੍ਹਾਂ ਨਰਸਿੰਗ ਸੇਵਾਵਾਂ ਅਤੇ ਮਰੀਜ-ਸੰਭਾਲ ਪ੍ਰਦਾਤਾਵਾਂ ਨੂੰ 24 ਘੰਟੇ ਦੇਖਭਾਲ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ’ਤੇ ਸਿਖਲਾਈ ਦਿੱਤੀ ਜਾਂਦੀ ਹੈ।
ਇਸ ਸਮਾਗਮ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਵੱਖ ਵੱਖ ਉੱਚ ਅਧਿਕਾਰੀ,ਕਾਂਗਰਸ ਦੇ ਸੀਨੀਅਰ ਨੇਤਾ,ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਡਾ.ਪਰਵਿੰਦਰ ਸਿੰਘ,ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ-ਸਰਪੰਚ,ਯੂਨੀਵਰਸਿਟੀ ਦੇ ਸਮੂਹ ਫੈਕਲਟੀ ਮੈਂਬਰ, ਕਰਮਚਾਰੀ ਅਤੇ ਵਿਦਿਆਰਥੀ ਆਦਿ ਹਾਜਰ ਸਨ।
ਫੋਟੋ ਕੈਪਸ਼ਨ: ਬਾਹਰਾ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ। ਉਨ੍ਹਾਂ ਨਾਲ ਮੌਜੂਦ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਪ੍ਰੋ.ਡਾ.ਪਰਵਿੰਦਰ ਸਿੰਘ ਅਤੇ ਹੋਰ।
Get Current Updates on, India News, India News sports, India News Health along with India News Entertainment, and Headlines from India and around the world.