Two New Buses Added
India News (ਇੰਡੀਆ ਨਿਊਜ਼), Two New Buses Added : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਜਿੱਥੇ ਕਿਸਾਨਾਂ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਮੰਡੀਆਂ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਮੁਲਾਜਮ ਦੇ ਹਿੱਤ ਵਿੱਚ ਵੀ ਇੱਕ ਹੋਰ ਨਵਾਂ ਕਦਮ ਪੁਟਦਿਆਂ ਉਨ੍ਹਾਂ ਵੱਲੋਂ ਮੰਡੀ ਬੋਰਡ ਦੇ ਵਿਹੜੇ ਵਿੱਚ ਦੋ ਨਵੀਂਆਂ ਬੱਸਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਬੱਸਾ ਨੂੰ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਤੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨੇ ਸਾਰੇ ਮੁਲਾਜਮਾਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਦਾ ਮੁੰਹ ਮਿੱਠਾ ਕਰਵਾਇਆ ਗਿਆ।
ਬੱਸਾਂ ਨੂੰ ਰਵਾਨਾ ਕਰਦਿਆਂ ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਕਿਸਾਨਾਂ, ਆਮ ਲੋਕਾਂ, ਮੁਲਾਜਮਾਂ ਨੂੰ ਵੱਧ ਤੋਂ ਵੱਧ ਸੁਵਿਧਾ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਹਿੱਤ ਵਿੱਚ ਕੰਮ ਕਰਨਾ ਹੈ। ਮੰਡੀ ਬੋਰਡ ਦੇ ਵਿਹੜੇ ਵਿੱਚ ਇਨ੍ਹਾਂ ਬੱਸਾਂ ਦਾ ਸ਼ਾਮਲ ਹੋਣਾ ਇੱਥੇ ਦੇ ਮੁਲਾਜਮਾਂ ਲਈ ਬਹੁਤ ਹੀ ਲਾਹੇਵੰਦ ਹੈ।
ਚੇਅਰਮੈਨ ਨੇ ਦੱਸਿਆ ਕਿ ਉਪਰੋਕਤ ਬੱਸਾਂ ਇੱਕ ਚੰਗੀ ਕੰਪਨੀ ਸਵਰਾਜ ਮਾਜ਼ਦਾ ਲਿਮ. ਦੀਆਂ ਹਨ ਅਤੇ 39 ਸੀਟਾਂ ਵਾਲੀ ਹੈ,ਜੋ ਮੁਲਾਜਮਾਂ ਨੂੰ ਘਰਾਂ ਤੋਂ ਦਫ਼ਤਰ ਤੱਕ ਲਿਆਉਣ ਅਤੇ ਲਿਜਾਉਣ ਦੀ ਸਹੂਲਤ ਦਿੰਦੀ ਹੈ। ਇਹ ਬੱਸਾਂ ਮੰਡੀ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਤੋਂ ਕੁਰਾਲੀ ਅਤੇ ਦੂਜੀ ਬੱਸ ਮੁੱਖ ਦਫ਼ਤਰ ਤੋਂ ਚੰਡੀਗੜ੍ਹ ਰੂਟ ਦੇ ਮੁਲਾਜਮਾਂ ਨੂੰ ਘਰ ਤੋਂ ਦਫ਼ਤਰ ਲਿਆਉਣ ਤੇ ਲਿਜਾਉਣ ਵਿੱਚ ਸਹਾਈ ਹੋਵੇਗੀ।
ਇਸ ਮੌਕੇ ਗੁਰਦੀਪ ਸਿੰਘ, ਇੰਜੀਨਿਅਰ-ਇਨ-ਚੀਫ, ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਗੁਰਿੰਦਰ ਸਿੰਘ ਚੀਮਾ, ਮੁੱਖ ਇੰਜੀਨੀਅਰ, ਮਨਜੀਤ ਸਿੰਘ ਸੰਧੂ ਜੀ.ਐਮ. ਅਸਟੇਟ ਅਤੇ ਇੰਨਫੋਰਸਮੈਂਟ, ਸਵਰਨ ਸਿੰਘ ਡੀ.ਜੀ.ਐਮ. ਮਾਰਕਿਟਿੰਗ, ਭਜਨ ਕੌਰ, ਡੀ.ਜੀ.ਐਮ. ਅਸਟੇਟ ਸਮੇਤ ਸਮੂਹ ਉੱਚ ਅਧਿਕਾਰੀ ਅਤੇ ਮੁਲਾਜਮ ਮੌਜੂਦ ਰਹੇ।
Get Current Updates on, India News, India News sports, India News Health along with India News Entertainment, and Headlines from India and around the world.