होम / ਨੈਸ਼ਨਲ / ਪੈਟਰੋਲ ਸਾਢੇ 9 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ, ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਘਟਾਈ Excise duty reduced

ਪੈਟਰੋਲ ਸਾਢੇ 9 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ, ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਘਟਾਈ Excise duty reduced

BY: Sohan lal • LAST UPDATED : May 21, 2022, 7:35 pm IST
ਪੈਟਰੋਲ ਸਾਢੇ 9 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ, ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਘਟਾਈ Excise duty reduced

Excise duty reduced

ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਈ

ਇੰਡੀਆ ਨਿਊਜ਼ ਨਵੀਂ ਦਿੱਲੀ

ਕੇਂਦਰ ਸਰਕਾਰ ਨੇ ਪੈਟਰੋਲ (Petrol) ‘ਤੇ 8 ਰੁਪਏ ਅਤੇ ਡੀਜ਼ਲ (Diesel) ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਇਹ ਜਾਣਕਾਰੀ ਦਿੱਤੀ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ।

ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ Excise duty reduced

ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ (Pradhan Mantri Ujwala Yojana) ਤਹਿਤ ਇਸ ਸਾਲ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇੱਕ ਪਰਿਵਾਰ ਨੂੰ ਇੱਕ ਸਾਲ ਵਿੱਚ 12 ਸਿਲੰਡਰ ਮਿਲਣਗੇ। 9 ਕਰੋੜ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਪਹਿਲਾਂ 3 ਨਵੰਬਰ 2021 ਨੂੰ ਕੇਂਦਰ ਸਰਕਾਰ ਨੇ ਪੈਟਰੋਲ ‘ਤੇ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 5 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ।

ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਇਸ ਐਲਾਨ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 60 ਦਿਨਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 10 ਰੁਪਏ ਦਾ ਵਾਧਾ ਕੀਤਾ ਅਤੇ ਹੁਣ 9.50 ਰੁਪਏ ਘਟਾ ਰਹੀ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ‘ਚ 60 ਦਿਨਾਂ ‘ਚ 10 ਰੁਪਏ ਦਾ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਸ ‘ਚ 7 ਰੁਪਏ ਦੀ ਕਟੌਤੀ ਕੀਤੀ ਜਾ ਰਹੀ ਹੈ। ਸਰਕਾਰ ਲੋਕਾਂ ਨੂੰ ਮੂਰਖ ਬਣਾਉਣਾ ਬੰਦ ਕਰੇ। Excise duty reduced

Also Read :ਕਾਂਗਰਸੀ ਕੌਂਸਲਰਾਂ ਦਾ ਦਾਅਵਾ ਅਸੀਂ ਇਕ ਜੁੱਟ ਹਾਂ

Also Read :ਕਾਂਗਰਸੀ ਕੌਂਸਲਰਾਂ ਨੂੰ ‘ਆਪ’ਤੋਂ ਡਰ Congress Councilors Hides From ‘Aap’

Connect With Us : Twitter Facebook

Tags:

Bhagwant MannChief MinisterCMDieselExcise duty reducedFinance Minister Nirmala SitharamanHarpal Singh CheemaPetrolPM ModiPradhan Mantri Ujwala YojanaPunjab Chief MinisterPunjab CMPunjab NewsPunjab news in Punjabipunjab pradesh news in punjabipunjab top news

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT