Firing in a bar in Mexico
ਇੰਡੀਆ ਨਿਊਜ਼, ਮੈਕਸੀਕੋ (Firing in a bar in Mexico): ਡਰੱਗ ਤਸਕਰੀ ਅਤੇ ਹਿੰਸਾ ਲਈ ਮਸ਼ਹੂਰ ਮੈਕਸੀਕੋ ਵਿਚ ਗੋਲੀਬਾਰੀ ਦੀ ਘਟਨਾ ਵਿਚ 12 ਲੋਕਾਂ ਦੀ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ- ਇਹ ਘਟਨਾ ਮੱਧ ਮੈਕਸੀਕੋ ਦੇ ਗੁਆਨਾਜੁਆਟੋ ਸੂਬੇ ਦੇ ਇਰਾਪੁਆਟੋ ਸ਼ਹਿਰ ਦੀ ਹੈ। ਇੱਥੇ ਇੱਕ ਬਾਰ ਵਿੱਚ ਅਣਪਛਾਤੇ ਹਮਲਾਵਰ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਅਚਾਨਕ ਹੋਈ ਗੋਲੀਬਾਰੀ ‘ਚ ਬਾਰ ‘ਚ ਮੌਜੂਦ ਲੋਕ ਘਬਰਾ ਗਏ ਅਤੇ ਜਦੋਂ ਤੱਕ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਉਦੋਂ ਤੱਕ ਕਈ ਲੋਕਾਂ ਨੂੰ ਗੋਲੀ ਲੱਗ ਚੁੱਕੀ ਸੀ। ਪੁਲਿਸ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਘਟਨਾ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ‘ਚ 6 ਪੁਰਸ਼ ਅਤੇ 6 ਔਰਤਾਂ ਸ਼ਾਮਲ ਹਨ, ਜਦਕਿ 3 ਲੋਕ ਜ਼ਖਮੀ ਵੀ ਹੋਏ ਹਨ।
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਪਰ ਮਾਮਲਾ ਗੈਂਗ ਵਾਰ ਦਾ ਜਾਪਦਾ ਹੈ। ਦੱਸਣਯੋਗ ਹੈ ਕਿ ਅਜਿਹੀ ਘਟਨਾ 21 ਸਤੰਬਰ ਨੂੰ ਗੁਆਨਾਜੁਆਟੋ ਦੇ ਤਾਰੀਮੋਰੋ ਸ਼ਹਿਰ ‘ਚ ਵੀ ਵਾਪਰੀ ਸੀ, ਜਿਸ ‘ਚ 10 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਸਰਕਾਰ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਜਾਣੂ : ਤੋਮਰ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.