ਕੁਲਤਾਰ ਸਿੰਘ ਸੰਧਵਾਂ ਵੱਲੋਂ ਈਦ-ਉਲ-ਫਿਤਰ ਦੀਆਂ ਮੁਬਾਰਕਾਂ Happy Eid-ul-Fitr
ਇੰਡੀਆ ਨਿਊਜ਼ ਚੰਡੀਗੜ੍ਹ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਦ-ਉਲ-ਫਿਤਰ ਮੌਕੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ।
ਆਪਣੇ ਸੁਨੇਹੇ ਵਿੱਚ ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਸ਼ੁਭ ਅਵਸਰ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇਗਾ ਅਤੇ ਸਮਾਜ ਵਿਚ ਇਕਮਿਕਤਾ, ਭਾਈਚਾਰਕ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਵਿਚ ਵਾਧਾ ਹੋਵੇਗਾ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਭਨਾਂ ਨੂੰ ਈਦ-ਉਲ-ਫਿਤਰ ਸਰਲਤਾ ਨਾਲ ਮਿਲ-ਜੁਲ ਕੇ ਮਨਾਉਣੀ ਚਾਹੀਦੀ ਹੈ ਅਤੇ ਸਰਦੇ-ਪੁੱਜਦੇ ਲੋਕਾਂ ਨੂੰ ਗਰੀਬ, ਬੇਸਹਾਰਾ, ਲੋੜਵੰਦ ਅਤੇ ਯਤੀਮਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। Happy Eid-ul-Fitr
Get Current Updates on, India News, India News sports, India News Health along with India News Entertainment, and Headlines from India and around the world.