210 kg poppy powder recovered
210 kg poppy powder recovered
ਇੰਡੀਆ ਨਿਊਜ਼ ਬਰਨਾਲਾ
ਸੀਆਈਏ ਸਟਾਫ਼ (CIA staff) ਵੱਲੋਂ ਨਸ਼ਾ ਤਸਕਰੀ (Drug smuggling) ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਪਾਸੋਂ ਕੁੱਲ 210 ਕਿਲੋ ਭੁੱਕੀ ਚੂਰਾ ਪੋਸਤ (210 kg poppy powder) ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਕਾਬੂ ਕੀਤੇ ਗਏ ਲੋਕਾਂ ਵਿੱਚੋਂ ਇੱਕ ਅੱਧਖੜ ਉਮਰ ਦਾ ਮੁਲਜ਼ਮ ਅੰਗਹੀਣ ਹੋਣ ਦਾ ਫਾਇਦਾ ਉਠਾ ਰਿਹਾ ਸੀ। ਪੁਲੀਸ ਨੇ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ (NDPS Act) ਤਹਿਤ ਕੇਸ ਦਰਜ ਕਰ ਲਿਆ ਹੈ।
ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਅਨਿਲ ਕੁਮਾਰ ਪੀ.ਪੀ.ਐਸ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਹਰ ਸਮਾਜ ਵਿਰੋਧੀ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਜਿਸ ਵਿੱਚ ਅਜਿਹੇ ਲੋਕ ਸਾਹਮਣੇ ਆਉਣ ਲੱਗੇ ਹਨ, ਜਿਨ੍ਹਾਂ ਬਾਰੇ ਕੋਈ ਵਿਅਕਤੀ ਸੁਪਨੇ ਵਿੱਚ ਵੀ ਨਹੀਂ ਸੋਚ ਸਕਦਾ।
ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਹੇਠ ਇੱਕ ਐਕਟਿਵਾ ਸਕੂਟੀ ਸਵਾਰ ਸੁਖਵਿੰਦਰ ਸਿੰਘ ਨਾਮਕ ਅੱਧਖੜ ਉਮਰ ਦੇ ਨਸ਼ਾ ਤਸਕਰ (drug smuggler) ਨੂੰ ਕਾਬੂ ਕੀਤਾ ਗਿਆ, ਜਿਸ ਦੀ ਪਹਿਚਾਣ ਸੁਖਵਿੰਦਰ ਸਿੰਘ ਉਰਫ਼ ਪੰਮਾ ਵਾਸੀ ਧਨੌਲਾ ਵਜੋਂ ਹੋਈ ਹੈ।
ਮੌਕੇ ‘ਤੇ ਉਸ ਕੋਲੋਂ ਥੋੜ੍ਹੀ ਮਾਤਰਾ ਵਿਚ ਭੁੱਕੀ ਬਰਾਮਦ ਹੋਈ ਪਰ ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਉਹ ਲੰਬੇ ਸਮੇਂ ਤੋਂ ਅੰਗਹੀਣ (disabled) ਹੋਣ ਦਾ ਫਾਇਦਾ ਉਠਾ ਕੇ ਉਹ ਬਾਹਰੋਂ ਨਸ਼ਾ ਲਿਆ ਕੇ ਇੱਥੇ ਵੇਚਦਾ ਆ ਰਿਹਾ ਹੈ। ਪੁਲੀਸ ਨੇ ਉਸ ਦੇ ਘਰ ਛਾਪਾ ਮਾਰ ਕੇ ਕੁੱਲ ਸੌ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ।
210 kg poppy powder recovered
ਜ਼ਿਲ੍ਹਾ ਪੁਲੀਸ ਮੁਖੀ ਅਨਿਲ ਕੁਮਾਰ ਨੇ ਦੱਸਿਆ ਕਿ ਬਰਨਾਲਾ ਪੁਲੀਸ (Barnala police) ਨੇ ਨਸ਼ੇ ਦੀ ਤਸਕਰੀ ਕਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ ਦੋ ਹੋਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗਿਆਨੀ ਰਾਮ ਸਿੰਘ ਵਜੋਂ ਹੋਈ ਹੈ।
ਇਨ੍ਹਾਂ ਕੋਲੋਂ 110 ਕਿਲੋ ਭੁੱਕੀ ਬਰਾਮਦ ਹੋਈ ਹੈ, ਜੋ ਕਿ ਕਾਰ ਵਿੱਚ ਅੱਗੇ ਵੇਚਣ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਤਸਕਰਾਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।
210 kg poppy powder recovered
ਉਨ੍ਹਾਂ ਦੱਸਿਆ ਕਿ ਫੜੇ ਗਏ ਤਿੰਨਾਂ ਤਸਕਰਾਂ ਦਾ ਅਦਾਲਤ ਤੋਂ ਰਿਮਾਂਡ ਲਿਆ ਜਾਵੇਗਾ। ਜੇਕਰ ਜਾਂਚ ਦੌਰਾਨ ਉਨ੍ਹਾਂ ਦੇ ਸੰਪਰਕ ਸਾਹਮਣੇ ਆਏ ਤਾਂ ਉਨ੍ਹਾਂ ਨੂੰ ਵੀ ਹਿਰਾਸਤ ‘ਚ ਲਿਆ ਜਾਵੇਗਾ। 210 kg poppy powder recovered
Also Read : 8 ਮਈ ਤੋਂ 825 ਮੰਡੀਆਂ ਬੰਦ ਕਰਨ ਲਈ ਨੋਟੀਫੀਕੇਸ਼ਨ ਜਾਰੀ Procurement process complete
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.