होम / ਪੰਜਾਬ ਨਿਊਜ਼ / ਬਠਿੰਡਾ ਸ਼ਹਿਰ 'ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ 3 years timeline fixed to complete both bridges

ਬਠਿੰਡਾ ਸ਼ਹਿਰ 'ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ 3 years timeline fixed to complete both bridges

BY: Arsh Arora • LAST UPDATED : March 23, 2023, 3:39 pm IST
ਬਠਿੰਡਾ ਸ਼ਹਿਰ 'ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ  3 years timeline fixed to complete both bridges

3 years timeline fixed to complete both bridges

3 years timeline fixed to complete both bridges: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ

ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT