होम / ਪੰਜਾਬ ਨਿਊਜ਼ / ਸਮਾਜਿਕ ਸੁਰੱਖਿਆ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਸਮਾਜਿਕ ਸੁਰੱਖਿਆ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

BY: Harpreet Singh • LAST UPDATED : October 23, 2022, 11:26 am IST
ਸਮਾਜਿਕ ਸੁਰੱਖਿਆ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

31 Junior Assistants Promoted

ਇੰਡੀਆ ਨਿਊਜ਼, ਚੰਡੀਗੜ੍ਹ (31 Junior Assistants Promoted) :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ:  ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਇਹ ਵੀ ਪੜ੍ਹੋ:  ਵਿਧਾਨਸਭਾ ਚੋਣਾਂ’ਚ ਹੋਈ ਹਾਰ ਤੋਂ ਅਜੇ ਤਕ ਕਾਂਗਰਸੀ ਬੋਖਲਾਹਟ ਵਿੱਚ : ਮਾਨ

ਸਾਡੇ ਨਾਲ ਜੁੜੋ :  Twitter Facebook youtube

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT