6 Arrest in Patiala Violence
6 Arrest in Patiala Violence
ਚੰਦਨ ਸ੍ਵਪਨਿਲ, ਪਟਿਆਲਾ:
6 Arrest in Patiala Violence ਪਟਿਆਲਾ ਪੁਲਿਸ ਨੇ 29 ਅਪ੍ਰੈਲ 2022 ਨੂੰ ਇੱਥੇ ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ ‘ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਅਤੇ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ ਵਾਲੇ ਅਸ਼ਵਨੀ ਕੁਮਾਰ ਗੱਗੀ ਪੰਡਿਤ ਸਮੇਤ 6 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਖੁਲਾਸਾ ਅੱਜ ਇੱਥੇ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸਐਸਪੀ ਦੀਪਕ ਪਾਰਿਕ ਨੇ ਕੀਤੀ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਆਈ.ਜੀ. ਛੀਨਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਗ਼ੈਰ ਸਮਾਜੀ ਅਨਸਰਾਂ ਤੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪਰੰਤੂ ਕਿਸੇ ਨਿਰਦੋਸ਼ ਵਿਅਕਤੀ ਨੂੰ ਤੰਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਅਜਿਹੀਆਂ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ ਤਾਂ ਕਿ ਭਵਿੱਖ ‘ਚ ਕੋਈ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਅੰਜ਼ਾਮ ਨਾ ਦੇ ਸਕੇ।
ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਬਰਜਿੰਦਰ ਸਿੰਘ ਪਰਵਾਨਾ, ਨੂੰ ਐਸਏਐਸ ਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਤਫ਼ਤੀਸ਼ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਹਿੰਸਕ ਘਟਨਾ ‘ਚ ਨਾਮਜ਼ਦ ਹੋਰ ਵਿਅਕਤੀਆਂ, ਸ਼ਿਵਦੇਵ ਵਾਸੀ ਪਿੰਡ ਬਾਲ ਸਿਕੰਦਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਦਵਿੰਦਰ ਸਿੰਘ ਵਾਸੀ ਜੀਂਦ ਤੇ ਰਾਜਿੰਦਰ ਸਿੰਘ ਵਾਸੀ ਸਮਾਣਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਤੱਕ ਕੁਲ 9 ਗ੍ਰਿਫ਼ਤਾਰੀਆਂ ਹੋਈਆਂ ਹਨ।
ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ ‘ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੀਡੀਆ, ਖਾਸ ਕਰਕੇ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਹੈਂਡਲਰਜ਼ ਨੂੰ ਵੀ ਅਪੀਲ ਕੀਤੀ ਕਿ ਅਮਨ-ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸਦੀ ਪੁਸ਼ਟੀ ਜਰੂਰ ਕਰ ਲਈ ਜਾਵੇ।
Also Read : ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ : ਭਗਵੰਤ ਮਾਨ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.