Aam Aadmi Party
Aam Aadmi Party
ਕੁਲਦੀਪ ਸਿੰਘ
ਇੰਡੀਆ ਨਿਊਜ਼ ਮੋਹਾਲੀ
ਹਲਕਾ ਰਾਜਪੁਰਾ ਅਧੀਨ ਪੈਂਦੇ ਬਨੂੜ ਖੇਤਰ ਦੇ ਪਿੰਡ ਝੱਜ ਦੇ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦਿੱਤਾ ਹੈ। ਪਿੰਡ ਦੇ ਗੁਰੂ ਦੁਆਰਾ ਸਾਹਿਬ ਵਿਖੇ ਹੋਏ ਸਾਦਾ ਸਮਾਗਮ ਦੌਰਾਨ ਸੈਂਕੜੇ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪੁਜੀਆਂ ਹੋਈਆਂ ਸਨ। ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਪਿੰਡ ਦੇ ਲੋਕਾਂ ਅਤੇ ਸਮੁੱਚੀ ਪੰਚਾਇਤ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ। Aam Aadmi Party
ਹਲਕਾ ਵਿਧਾਇਕ ਨੀਨਾ ਮਿੱਤਲ ਨੇ ਪਿੰਡ ਦੀ ਪੰਚਾਇਤ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪੰਚਾਇਤ ਦੇ ਇਸ ਫੈਸਲੇ ਤੋਂ ਖੁਸ਼ ਹਨ। ਪੰਚਾਇਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਝਾੜੂ ਫੜ ਕੇ ਪਿੰਡ ਵਿੱਚੋਂ ਭ੍ਰਿਸ਼ਟਾਚਾਰ,ਬੇਈਮਾਨੀ ਅਤੇ ਧੱਕੇਸ਼ਾਹੀਆਂ ਦਾ ਸਫ਼ਾਇਆ ਕਰ ਦਿੱਤਾ ਹੈ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਚੁੱਕੀਆਂ ਹਨ। Aam Aadmi Party
ਪਿੰਡ ਝੱਜੋ ਦੀ ਸਰਪੰਚ ਸੁਰਜੀਤ ਕੌਰ,ਪਿੰਡ ਦੀ ਸਰਪੰਚ ਦੇ ਪਤੀ ਦੀਦਾਰ ਸਿੰਘ ਨੰਬਰਦਾਰ,ਪੰਚਾਇਤ ਮੈਂਬਰ ਅਮਰੀਕ ਸਿੰਘ,ਬਲਜਿੰਦਰ ਸਿੰਘ,ਰਾਜ ਸਿੰਘ,ਨਾਇਬ ਸਿੰਘ ਅਤੇ ਪਵਨ ਕੁਮਾਰ ਦੇ ਇਲਾਵਾ ਪਿੰਡ ਵਾਸੀ ਬਲਵਿੰਦਰ ਸਿੰਘ,ਬਲਦੇਵ ਸਿੰਘ ਸੂਰਤ ਸਿੰਘ,ਸੋਹਨ ਸਿੰਘ,ਅਵਤਾਰ ਸਿੰਘ ਪਿੰਡ ਬੁੱਢਣਪੁਰ ਤੋਂ ਗੁਰਵਿੰਦਰ ਕੰਬੋਜ ‘ਆਪ’ ਵਿੱਚ ਸ਼ਾਮਲ ਹੋਏ ਹਨ। Aam Aadmi Party
ਅਵਤਾਰ ਸਿੰਘ ਬਨੂੜ ਪਿੰਡ ਦੀ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਦਾ ਸੂਤਰਧਾਰ ਹੈ। ਅਵਤਾਰ ਸਿੰਘ ਨੂੰ ਸਮਾਜ ਸੇਵੀ ਵਜੋਂ ਜਾਣਿਆ ਜਾਂਦਾ ਹੈ। ਉਹ ਇੱਕ NGO ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਝੱਜੋ ਦੀ ਪੰਚਾਇਤ ਟੀਮ ਦੇ ਇਲਾਵਾ ਪਿੰਡ ਦੇ ਵਸਨੀਕ ਕਾਫੀ ਸਮੇਂ ਤੋਂ ਸੰਪਰਕ ਵਿੱਚ ਸਨ। Aam Aadmi Party
ਪਾਰਟੀ ਦੇ ਬਲਾਕ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਨੇ ਕਿਹਾ ਕਿ ਪਿੰਡ ਝੱਜੋਂ ਦੇ ਵਾਸੀ ‘ਆਪ’ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਪਿੰਡ ਵਿੱਚ ਇੱਕ ਨਵੀਂ ਕ੍ਰਾਂਤੀ ਆਈ ਹੈ। ਇਸ ਮੌਕੇ ਕੋਆਰਡੀਨੇਟਰ ਗੁਰਜੀਤ ਸਿੰਘ ਕਰਾਲਾ, ਜਸਵਿੰਦਰ ਸਿੰਘ,ਯੂਥ ਪ੍ਰਧਾਨ ਸੋਨੀ ਸੰਧੂ, ਜਨਰਲ ਸਕੱਤਰ ਰਣਜੀਤ ਸਿੰਘ,ਰਜਿੰਦਰ ਧੀਮਾਨ ਹਾਜ਼ਰ ਸਨ। Aam Aadmi Party
Also Read :ਸਮਾਜ ਸੇਵੀ ਬਿਕਰਮਜੀਤ ਪਾਸੀ ਨੇ ਪ੍ਰਾਇਮਰੀ ਸਕੂਲ ਨੂੰ ਸਾਊਂਡ ਸਿਸਟਮ ਕੀਤਾ ਭੇਂਟ Bikramjit Passi
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.