AMAN ARORA CONDOLES SAD DEMISE OF MOTHER OF SENIOR IAS A VENU PRASAD
AMAN ARORA CONDOLES SAD DEMISE OF MOTHER OF SENIOR IAS A VENU PRASAD- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਦੀ ਮਾਤਾ ਸ੍ਰੀਮਤੀ ਏ. ਮੰਗੰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 83 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਪੀ.ਐਸ.ਪੀ.ਸੀ.ਐਲ ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ਨੂੰ ਮਿਲਿਆ ਸਨਮਾਨ (PSPCL AWARDED AS TOP PERFORMER)
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਪਰ ਸ੍ਰੀਮਤੀ ਮੰਗੰਮਾ ਦੀਆਂ ਕਦਰਾਂ-ਕੀਮਤਾਂ ਭਵਿੱਖ ਵਿੱਚ ਵੀ ਸਮੁੱਚੇ ਪਰਿਵਾਰ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।
Get Current Updates on, India News, India News sports, India News Health along with India News Entertainment, and Headlines from India and around the world.