Appeal To SSP Patiala
Appeal To SSP Patiala
* ਪਰਿਵਾਰ ਨੇ ਲਗਾਇਆ ਹਮਲਾ ਕਰਨ ਦਾ ਦੋਸ਼
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਬਨੂੜ ਇਲਾਕੇ ਦਾ ਪੀੜਤ ਪਰਿਵਾਰ ਪੁਲੀਸ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਦੇ ਗੇੜੇ ਮਾਰਨ ਲਈ ਮਜਬੂਰ ਹੈ। ਮਾਮਲਾ ਪਰਿਵਾਰ ‘ਤੇ ਹੋਏ ਹਮਲੇ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਕਾਰਵਾਈ ਨਾ ਕਰਨ ਸਬੰਧੀ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। Appeal To SSP Patiala
ਪਿੰਡ ਧਰਮਗੜ੍ਹ ਦੇ ਵਸਨੀਕ ਬਾਦਸ਼ਾਹ ਸਿਕੰਦਰ ਨੇ ਦੱਸਿਆ ਕਿ ਕੁਝ ਲੋਕ ਸਾਡੀ ਖੇਤ ਦੀ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਪਰਿਵਾਰ ਨੂੰ ਧਮਕਾਉਣ ਦੇ ਇਰਾਦੇ ਨਾਲ ਦਰਜਨਾਂ ਲੋਕ ਹਥਿਆਰਾਂ ਨਾਲ ਲੈਸ ਹੋਕੇ ਆ ਗਏ ਤੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਇਹ ਲੋਕ ਸਾਡੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ‘ਚ ਆਏ ਸਨ। Appeal To SSP Patiala
ਪੀੜਤ ਸਿਕੰਦਰ ਬਾਦਸ਼ਾਹ ਨੇ ਦੱਸਿਆ ਕਿ ਸਾਡੇ ਪਰਿਵਾਰ ‘ਤੇ ਹਮਲਾ ਕਰਨ ਤੋਂ ਬਾਅਦ ਹਮਲਾਵਰਾਂ ਨੇ ਜ਼ਮੀਨ ‘ਤੇ ਕੰਪਨੀ ਦਾ ਬੋਰਡ ਲਗਾ ਦਿੱਤਾ ਸੀ | ਹਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਮੌਕਾ ਦੇਖਣ ਆਏ ਡੀਐਸਪੀ ਦੇ ਹੁਕਮਾਂ ’ਤੇ ਜ਼ਮੀਨ ’ਤੇ ਲੱਗੇ ਬੋਰਡ ਨੂੰ ਉਤਾਰ ਕੇ ਸੁੱਟ ਦਿੱਤਾ ਗਿਆ। Appeal To SSP Patiala
ਬਾਦਸ਼ਾਹ ਨੇ ਕਿਹਾ ਕਿ ਪੁਲੀਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਹਮਲਾਵਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਹਮਲਾਵਰ ਸ਼ਰੇਆਮ ਘੁੰਮ ਰਹੇ ਹਨ। ਪਰਿਵਾਰ ਦੀ ਜਾਨ ਨੂੰ ਖਤਰਾ ਹੈ। ਪੁਲੀਸ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। Appeal To SSP Patiala
ਥਾਣਾ ਇੰਚਾਰਜ ਬਨੂੜ ਜਗਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਲੋਕਾਂ ਦੀ ਮਦਦ ਲਈ ਤਿਆਰ ਹੈ। ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਪਰਾਧ ਨਹੀਂ ਹੋਣ ਦਿੱਤਾ ਜਾਵੇਗਾ। ਸਾਨੂੰ ਧਰਮਗੜ੍ਹ ਦੇ ਰਹਿਣ ਵਾਲੇ ਪਰਿਵਾਰ ਦੀ ਸ਼ਿਕਾਇਤ ਮਿਲੀ ਹੈ। ਪਰਿਵਾਰ ਪਹਿਲਾਂ ਸਮਝੋਤਾ ਕਰਨਾ ਚਾਹੁੰਦਾ ਸੀ। ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਕਾਰਵਾਈ ਕਰ ਰਹੀ ਹੈ। Appeal To SSP Patiala
Also Read :ਜੇਈ ਦੇ ਘਰੋਂ 42 ਲੱਖ ਰੁਪਏ ਬਰਾਮਦ Rs 42 Lakh Recovered From JE’s House
Also Read :ਕਾਂਗਰਸ ਨੇ ਸੁਨੀਲ ਜਾਖੜ ਨੂੰ ਜ਼ਲੀਲ ਕੀਤਾ:ਐਸਐਮਐਸ ਸੰਧੂ Congress Humiliates Sunil Jakh
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.