ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ
ਇੰਡੀਆ ਨਿਊਜ਼, ਚੰਡੀਗੜ੍ਹ (Armed Forces Flag Day) : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ l ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ l ਇਸ ਦੇ ਨਾਲ ਹੀ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ।
ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੀ ਟੀਮ ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਟੋਕਨ ਫਲੈਗ ਭੇਂਟ ਕੀਤਾ। ਮੰਤਰੀ ਨੇ ਝੰਡਾ ਦਿਵਸ ਫੰਡ ਵਿੱਚ ਦਾਨ ਵੀ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸਰਾਰੀ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੈਨਿਕਾਂ, ਈਐਸਐਮ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣ।
Get Current Updates on, India News, India News sports, India News Health along with India News Entertainment, and Headlines from India and around the world.