Australian High Commissioner meets CM
Australian High Commissioner meets CM
ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿੱਚ ਗੱਠਜੋੜ ਬਣਾਉਣ ਵਿੱਚ ਦਿਲਚਸਪੀ
ਭਗਵੰਤ ਮਾਨ ਨੇ ਆਪਸੀ ਹਿੱਤਾਂ ਦੇ ਪ੍ਰਸਤਾਵਾਂ ਨੂੰ ਪੂਰਾ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਵਾਅਦਾ ਕੀਤਾ
ਇੰਡੀਆ ਨਿਊਜ਼, ਚੰਡੀਗੜ੍ਹ :
Australian High Commissioner meets CM ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ ਫੈਰਲ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀ ਤਰਜ਼ ‘ਤੇ ਪੰਜਾਬ ਨਾਲ ਖਾਸ ਤੌਰ ‘ਤੇ ਖੇਤੀਬਾੜੀ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਸਹਿਯੋਗ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ। ਓ ਫਰੇਲ ਦੇ ਪ੍ਰਸਤਾਵ ‘ਤੇ ਹੁੰਗਾਰਾ ਭਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਇਸ ਸਬੰਧ ਵਿੱਚ ਹਰ ਤਰ੍ਹਾਂ ਦੇ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ ਤਾਂ ਜੋ ਆਪਸੀ ਹਿੱਤਾਂ ਦੀਆਂ ਇਨ੍ਹਾਂ ਯੋਜਨਾਵਾਂ ਨੂੰ ਠੋਸ ਰੂਪ ਦੇ ਕੇ ਪੰਜਾਬ ਨੂੰ ਉੱਚ ਵਿਕਾਸ ਦੀ ਲੀਹ ‘ਤੇ ਲਿਜਾਇਆ ਜਾ ਸਕੇ।
ਓ ਫਰੇਲ ਦੀ ਅਗਵਾਈ ਵਿੱਚ ਮੈਂਬਰ ਪਾਰਲੀਮੈਂਟ ਗੁਰਮੇਸ਼ ਸਿੰਘ ਅਤੇ ਦੂਜੇ ਸਕੱਤਰ ਸਿਆਸੀ ਜੈਕ ਟੇਲਰ ਸਮੇਤ ਤਿੰਨ ਮੈਂਬਰੀ ਆਸਟਰੇਲੀਆਈ ਵਫ਼ਦ ਨੇ ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਭਗਵੰਤ ਮਾਨ ਨੂੰ ਭਾਰਤ-ਆਸਟ੍ਰੇਲੀਆ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤਾ (ਇੰਡਆਸ ਈਸੀਟੀਏ) ਬਾਰੇ ਜਾਣੂ ਕਰਵਾਉਂਦੇ ਹੋਏ, ਓ’ਫੈਰਲ ਨੇ ਕਿਹਾ ਕਿ ਇੰਡਆਸ ਈਸੀਟੀਏ 10 ਸਾਲਾਂ ਵਿੱਚ ਇੱਕ ਵਿਸ਼ਾਲ, ਵਿਕਸਤ ਅਰਥਵਿਵਸਥਾ ਨਾਲ ਭਾਰਤ ਦਾ ਪਹਿਲਾ ਦੁਵੱਲਾ ਵਪਾਰ ਸਮਝੌਤਾ ਹੈ, ਜਿਸਦਾ ਉਦੇਸ਼ ਦੋ-ਪੱਖੀ ਵਪਾਰ ਨੂੰ ਦੁੱਗਣਾ ਕਰਨਾ ਹੈ।
ਉਸਨੇ ਜ਼ਿਕਰ ਕੀਤਾ ਕਿ ਆਸਟ੍ਰੇਲੀਆ ਦਾ ਟੀਚਾ 2035 ਤੱਕ ਭਾਰਤ ਨੂੰ ਆਪਣੇ ਚੋਟੀ ਦੇ ਤਿੰਨ ਨਿਰਯਾਤ ਬਾਜ਼ਾਰਾਂ ਵਿੱਚ ਲਿਆਉਣਾ ਅਤੇ ਇਸਨੂੰ ਏਸ਼ੀਆ ਵਿੱਚ ਤੀਜਾ ਸਭ ਤੋਂ ਵੱਡਾ ਬਾਹਰੀ ਨਿਵੇਸ਼ ਸਥਾਨ ਬਣਾਉਣਾ ਹੈ। ਓ ਫਰੇਲ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਆਸਟ੍ਰੇਲੀਆ ਨਾਲ ਖਾਸ ਤੌਰ ‘ਤੇ ਖੇਤੀਬਾੜੀ ਅਤੇ ਖੇਤੀ-ਉਦਯੋਗ ਦੇ ਖੇਤਰ ਵਿੱਚ ਸਹਿਯੋਗ ਕਰਨ ਨਾਲ ਬਹੁਤ ਫਾਇਦਾ ਹੋ ਸਕਦਾ ਹੈ ਕਿਉਂਕਿ ਇਸ ਦੇ ਅਗਾਂਹਵਧੂ ਕਿਸਾਨਾਂ ਕੋਲ ਭੋਜਨ ਉਤਪਾਦਨ ਵਿੱਚ ਵਿਸ਼ਾਲ ਤਜ਼ਰਬੇ ਅਤੇ ਮੁਹਾਰਤ ਦਾ ਸਾਬਤ ਟਰੈਕ ਰਿਕਾਰਡ ਹੈ।
ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੇ ਉਦਮੀ ਅਤੇ ਲਚਕੀਲੇ ਸੁਭਾਅ ਕਾਰਨ ਆਸਟ੍ਰੇਲੀਆ, ਨਿਊਜ਼ੀਲੈਂਡ, ਕੈਨੇਡਾ, ਯੂਕੇ, ਅਮਰੀਕਾ, ਇਟਲੀ ਆਦਿ ਸਮੇਤ ਦੁਨੀਆ ਭਰ ਦੇ ਸਾਰੇ ਪ੍ਰਮੁੱਖ ਦੇਸ਼ਾਂ ਦੇ ਸਮੁੱਚੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਰਪੂਰ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ, “ਪੰਜਾਬ ਕੋਲ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਫਰੈਂਚਾਇਜ਼ੀ ਹਨ। ਵੈਨਕੂਵਰ, ਟੋਰਾਂਟੋ, ਸਿਡਨੀ, ਆਕਲੈਂਡ ਵਿੱਚ ਇੱਕ ਵੱਡਾ ਪੰਜਾਬ ਹੈ ਅਤੇ ਯੂਕੇ ਵਿੱਚ ਇੱਕ ਮਿੰਨੀ ਪੰਜਾਬ ਹੈ”।
Also Read : ਟਾਟਾ ਟੈਕਨੋਲੋਜੀਜ਼ ਪੰਜਾਬ ਵਿੱਚ 1850 ਕਰੋੜ ਰੁਪਏ ਨਿਵੇਸ਼ ਕਰੇਗੀ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.