ਪਿੰਡ ਜੰਗਪੁਰਾ ਦੇ ਵਿੱਚ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤਾ ਗਿਆ ਵੱਡਾ ਫੈਸਲਾ।
India News (ਇੰਡੀਆ ਨਿਊਜ਼), Ban On Campaigning In The Village, ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਮੋਹਾਲੀ ਜ਼ਿਲ੍ਹੇ ਦੇ ਪਿੰਡ ਜੰਗਪੁਰਾ ਦੇ ਵਸਨੀਕਾਂ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਜਨ ਸਭਾ ਬੁਲਾ ਕੇ ਇੱਕ ਮਤਾ ਪਾਸ ਕੀਤਾ ਗਿਆ ਹੈ। ਪਾਸ ਕੀਤੇ ਗਏ ਮਤੇ ਦੇ ਤਹਿਤ ਲੋਕ ਸਭਾ ਚੋਣਾਂ ਦੇ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਆਗੂ ਨੂੰ ਪਿੰਡ ਵਿੱਚ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪਿੰਡ ਵਾਸੀਆਂ ਵੱਲੋਂ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਵੇਲੇ ਵੋਟਿੰਗ ਦੇ ਦਿਨ ਕਿਸੇ ਵੀ ਪਾਰਟੀ ਦਾ ਬੂਥ ਨਹੀਂ ਲਗਾਇਆ ਜਾਵੇਗਾ, ਕੋਈ ਵੀ ਪੋਲਿੰਗ ਏਜਟ ਨਹੀਂ ਬਣੇਗਾ ਇਥੋਂ ਤੱਕ ਕਿ ਪਿੰਡ ਦੇ ਵਿੱਚ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਪੋਸਟਰ ਵੀ ਨਹੀਂ ਲਗਾਇਆ ਜਾਵੇਗਾ। ਗੁਰਦੁਆਰਾ ਸਾਹਿਬ ਵਿੱਚ ਹੋਈ ਜਨ ਸਭਾ ਦੇ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ। ਜਿਨਾਂ ਵਿੱਚ ਕਾਂਗਰਸ ਤੋਂ ਹਰਮਿੰਦਰ ਸਿੰਘ ਸਾਬਕਾ ਸਰਪੰਚ, ਅਕਾਲੀ ਦਲ ਤੋਂ ਜਗਦੀਸ਼ ਸਿੰਘ ਅਤੇ ਛੱਜੂ ਸਿੰਘ ਆਮ ਆਦਮੀ ਪਾਰਟੀ ਤੋਂ ਪਰਵਿੰਦਰ ਸਿੰਘ ਮੌਜੂਦ ਸਨ।
ਦੇਸ਼ ਵਿਆਪੀ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਲੈ ਕੇ ਪਿੰਡ ਜੰਗਪੁਰਾ ਵਸਨੀਕਾਂ ਨੇ ਲੋਕ ਸਭਾ ਚੋਣਾਂ ਦੇ ਦੌਰਾਨ ਇੱਕ ਵੱਡਾ ਫੈਸਲਾ ਲਿਆ ਹੈ। ਪਿੰਡ ਵਾਸੀਆਂ ਨੇ ਕਿਹਾ ਹੈ ਕਿ ਐਮਐਸਪੀ ਦੇ ਮੁੱਦੇ ਉੱਤੇ, ਬੰਦੀ ਸਿੰਘਾਂ ਦੇ ਰਿਹਾਈ ਉੱਤੇ, ਬੇਅਦਬੀਆਂ ਉੱਤੇ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪੂਰਨ ਸਟੈਂਡ ਨਹੀਂ ਲਿਆ ਹੈ।
ਜ਼ਿਲ੍ਹਾ ਮੋਹਾਲੀ ਦਾ ਪ੍ਰਮੁੱਖ ਪਿੰਡ ਜੰਗਪੁਰਾ।
ਲੀਡਰ ਕੇਵਲ ਵੋਟਾਂ ਮੰਗਣ ਵੇਲੇ ਹੀ ਨਜ਼ਰ ਆਉਂਦੇ ਹਨ, ਜਦੋਂ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਆਮ ਨਾਗਰਿਕ ਦੀਆਂ ਸਮੱਸਿਆਵਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾਂਦਾ। ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਹਰਿਆਣਾ ਦੇ ਬਾਰਡਰਾਂ ਉੱਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋ ਚੁੱਕੇ ਹਨ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪਿੰਡ ਜੰਗਪੁਰਾ ਦੇ ਵਸਨੀਕਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਭਾਵੇਂ ਕਾਂਗਰਸ ਅਕਾਲੀ ਬੀਜੇਪੀ ਜਾਂ ਫੇਰ ਆਹ ਆਦਮੀ ਪਾਰਟੀ ਹੋਵੇ ਕਿਸੇ ਵੀ ਨੁਮਾਇੰਦੇ ਨੂੰ ਪਿੰਡ ਵਿੱਚ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।।
ਪਿੰਡ ਵਾਸੀਆਂ ਨੇ ਕਿਹਾ ਕਿ ਚੋਣਾਂ ਦਾ ਬਾਈਕਾਟ ਨਹੀਂ ਕੀਤਾ ਜਾ ਰਿਹਾ। ਵੋਟ ਦਾ ਇਸਤੇਮਾਲ ਹਰ ਵੋਟਰ ਆਪਣੀ ਮਰਜ਼ੀ ਨਾਲ ਕਰੇਗਾ ਪਰ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਪਿੰਡ ਵਿੱਚ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਹੈ।
ਇਹ ਵੀ ਪੜ੍ਹੋ :Action By Excise Department And Police : ਚੋਣਾਂ ਦੇ ਮੱਦੇਨਜ਼ਰ ਐਕਸਾਈਜ਼ ਵਿਭਾਗ ਅਤੇ ਪੁਲਿਸ ਨੇ ਢਾਬਿਆਂ ਦੀ ਕੀਤੀ ਵਿਸ਼ੇਸ਼ ਚੈਕਿੰਗ
Get Current Updates on, India News, India News sports, India News Health along with India News Entertainment, and Headlines from India and around the world.