होम / ਪੰਜਾਬ ਨਿਊਜ਼ / ਭਗਵੰਤ ਮਾਨ ਨੇ ਕੀਤਾ ਅਪਣਾ ਵਾਦਾ ਪੂਰਾ, ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਆਦੇਸ਼ Bhagwant Mann

ਭਗਵੰਤ ਮਾਨ ਨੇ ਕੀਤਾ ਅਪਣਾ ਵਾਦਾ ਪੂਰਾ, ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਆਦੇਸ਼ Bhagwant Mann

BY: Manpreet Kaur • LAST UPDATED : May 9, 2022, 12:11 pm IST
ਭਗਵੰਤ ਮਾਨ ਨੇ ਕੀਤਾ ਅਪਣਾ ਵਾਦਾ ਪੂਰਾ, ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਆਦੇਸ਼ Bhagwant Mann

Bhagwant Mann

Bhagwant Mann

ਇੰਡੀਆ ਨਿਊਜ਼ ਚੰਡੀਗੜ੍ਹ,

Bhagwant Mann: ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਆਦੇਸ਼ ਦਿੱਤੇ।

ਜ਼ਿਕਰਯੋਗ ਗੱਲ Bhagwant Mann

ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਮੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ।
ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।

ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।

Also Read : ਬੀਐਸਐਫ ਨੇ ਸਰਹੱਦ ਤੇ ਡਰੋਨ ਅਤੇ ਹੈਰੋਇਨ ਦਾ ਪੈਕੇਟ ਕੀਤਾ ਬਰਾਮਦ

Connect With Us : Twitter Facebook youtube

Tags:

Bhagwant MannPunjab CM Bhagwant Maan

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT