Big operation by AGTF
Big operation by AGTF
ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਕੈਨੇਡਾ ਮੂਲ ਦੇ ਗੋਲਡੀ ਬਰਾੜ ਦੇ ਸਾਥੀ ਹਨ, ਗ੍ਰਿਫਤ’ ਚ ਆਏ ਮੁਜਲਮ
ਤਿੰਨਾਂ ਦੀ ਗ੍ਰਿਫਤਾਰੀ ਨਾਲ, ਪੰਜਾਬ ਪੁਲਿਸ ਨੇ ਮਾਲਵਾ ਖੇਤਰ ਦੇ ਉੱਘੇ ਕਾਰੋਬਾਰੀ ‘ਤੇ ਹੋਣ ਵਾਲੇ ਹਮਲੇ ਨੂੰ ਟਾਲਿਆ, ਡੀਆਈਜੀ ਭੁੱਲਰ
ਇੰਡੀਆ ਨਿਊਜ਼, ਚੰਡੀਗੜ੍ਹ :
Big operation by AGTF ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚਰੇਵਾਂ ਦੇ ਲਵਪ੍ਰੀਤ ਸਿੰਘ ਉਰਫ ਸਚਿਨ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਦੇ ਹਿੰਮਤਵੀਰ ਸਿੰਘ ਗਿੱਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੁਖੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ .30 ਕੈਲੀਬਰ ਦੇ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ।
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਾਵੜਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ। ਵੇਰਵੇ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ, ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਲੈਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਰੋਕਿਆ ਗਿਆ ਹੈ।
Also Read : ਪਟਿਆਲਾ ਹਿੰਸਾ ਕੇਸ ‘ਚ 6 ਗ੍ਰਿਫ਼ਤਾਰ : ਆਈਜੀ
ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਜਦਕਿ ਸਚਿਨ ਅਤੇ ਹਿੰਮਤਵੀਰ ਗੁਆਂਢੀ ਰਾਜ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਗਰੋਹ ਲਈ ਹਥਿਆਰ ਦੂਜੇ ਰਾਜਾਂ ਤੋਂ ਮੰਗਵਾ ਕੇ ਆਪਣੇ ਸਾਥੀਆਂ ਨੂੰ ਟਾਰਗੇਟ ਕਿਲਿੰਗ ਲਈ ਪਹੁੰਚਾਉਂਦੇ ਸਨ।
ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਪ੍ਰਦਾਨ ਕਰ ਰਹੇ ਸਨ। ਉਸਨੇ ਅੱਗੇ ਕਿਹਾ, “ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਲੋੜੀਂਦੇ ਗੈਂਗਸਟਰ ਸ਼ਾਰੁਖ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।”
Also Read : ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ : ਭਗਵੰਤ ਮਾਨ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.