BJP leader statement on Punjab
BJP leader statement on Punjab
ਦਿਨੇਸ਼ ਮੌਦਗਿਲ, ਲੁਧਿਆਣਾ/ਜਲੰਧਰ :
BJP leader statement on Punjab ਜਲੰਧਰ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪ੍ਰਦੇਸ਼ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਔਖੇ ਅਤੇ ਚੁਣੌਤੀਪੂਰਨ ਸਮੇਂ ਵਿੱਚੋਂ ਲੰਘ ਰਿਹਾ ਹੈ ਅਤੇ ਭਾਜਪਾ ਸੱਤਾ ਵਿੱਚ ਆਉਣ ’ਤੇ ਸੂਬੇ ਨੂੰ ਇਸ ਵਿੱਚੋਂ ਕੱਢਣ ਲਈ ਵਿਸਥਾਰਤ ਰੋਡਮੈਪ ਦੇਵੇਗੀ। ਸੂਬੇ ਵਿੱਚ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।
ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਾਰੀ ਪੁਲਿਸ, ਏਜੰਸੀਆਂ ਅਤੇ ਪ੍ਰਸ਼ਾਸਨ ਮੁੱਖ ਮੰਤਰੀ ਦੇ ਅਧੀਨ ਹੈ। ਪਰ ਚੰਨੀ ਨੇ ਸੂਬੇ ਦੀ ਸੁਰੱਖਿਆ ਨੂੰ ਦਾਅ ‘ਤੇ ਲਗਾ ਦਿੱਤਾ ਹੈ। ਚੰਨੀ, ਸਿੱਧੂ ਅਤੇ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਵਿੱਚ ਫੈਲੀ ਅਰਾਜਕਤਾ ਅਤੇ ਦਹਿਸ਼ਤ ਦੀ ਜ਼ਿੰਮੇਵਾਰੀ ਲੈਣੀ ਪਵੇਗੀ ਅਤੇ ਲੋਕ ਉਨ੍ਹਾਂ ਨੂੰ ਜਵਾਬਦੇਹ ਬਣਾਉਣਗੇ, ਜੋ ਆਪਣੀਆਂ ਅਸਫਲਤਾਵਾਂ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ।
ਇਹ ਵੀ ਪੜ੍ਹੋ : Punjab Assembly Poll 2022 ਆਪ ਜਲਦ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ : ਚੀਮਾ
Get Current Updates on, India News, India News sports, India News Health along with India News Entertainment, and Headlines from India and around the world.