Burning stubble will get rid
Burning stubble will get rid
ਇੰਡੀਆ ਨਿਊਜ਼, ਚੰਡੀਗੜ੍ਹ:
Burning stubble will get rid ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਪੇਡਾ ਦੇ ਚੇਅਰਮੈਨ ਐਚਐਸ ਹੰਸਪਾਲ ਦੀ ਮੌਜੂਦਗੀ ਵਿਚ ਸੂਬੇ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਮੈਸਰਜ਼ ਐਵਰਐਨਵਾਇਰੋ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਮੁੰਬਈ ਨਾਲ ਸੂਬੇ ਵਿੱਚ ਝੋਨੇ ਦੀ ਪਰਾਲੀ ‘ਤੇ ਅਧਾਰਤ ਪੰਜ ਬਾਇਓਗੈਸ ਪ੍ਰੋਜੈਕਟਾਂ ਲਈ ਦਸਤਖ਼ਤ ਕਰਕੇ ਸਮਝੌਤਾ ਸਹੀਬੰਦ ਕੀਤਾ।
ਇਸ ਮੌਕੇ ਪੇਡਾ ਦੇ ਸੀਈਓ ਰੰਧਾਵਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਗਰਾਉਂ, ਮੋਗਾ, ਧੂਰੀ, ਪਾਤੜਾਂ ਅਤੇ ਫਿਲੌਰ ਤਹਿਸੀਲਾਂ ਵਿੱਚ ਸਥਾਪਤ ਕੀਤੇ ਜਾਣਗੇ। ਇਹ ਕੰਪਨੀ, ਰਾਜ ਦੀ ਐਨਆਰਐਸਈ ਨੀਤੀ-2012 ਦੇ ਤਹਿਤ ਬਣਾਉਣ, ਚਲਾਉਣ ਅਤੇ ਮਾਲਕੀ ਦੇ ਅਧਾਰ ‘ਤੇ ਲਗਭਗ 500 ਕਰੋੜ ਰੁਪਏ ਦੇ ਨਿੱਜੀ ਨਿਵੇਸ਼ ਨਾਲ ਇਨ੍ਹਾਂ ਪ੍ਰੋਜੈਕਟਾਂ ਦੀ ਸਥਾਪਨਾ ਕਰੇਗੀ।
ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਸਮਰੱਥਾ 222000 ਘਣ ਮੀਟਰ ਰਾਅ ਬਾਇਓ ਗੈਸ ਪ੍ਰਤੀ ਦਿਨ ਹੈ ਜਿਸ ਨੂੰ ਸ਼ੁੱਧ ਕੀਤਾ ਜਾਵੇਗਾ ਤਾਂ ਜੋ ਪ੍ਰਤੀ ਦਿਨ 92 ਟਨ ਬਾਇਓ ਸੀਐਨਜੀ/ਸੀਬੀਜੀ ਪ੍ਰਾਪਤ ਕੀਤੀ ਜਾ ਸਕੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਉਪ-ਉਤਪਾਦ ਵਜੋਂ ਜੈਵਿਕ ਖਾਦ ਵੀ ਤਿਆਰ ਕੀਤੀ ਜਾਵੇਗੀ ਜੋ ਖੇਤੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਏਗੀ ਅਤੇ ਰਸਾਇਣਕ ਖਾਦ ਦੀ ਵਰਤੋਂ ਨੂੰ ਵੀ ਬਦਲੇਗੀ।
ਇਹ ਪ੍ਰੋਜੈਕਟ ਦਸੰਬਰ, 2023 ਤੱਕ ਜਾਂ ਇਸ ਤੋਂ ਪਹਿਲਾਂ ਬਾਇਓ ਸੀਐਨਜੀ ਦਾ ਵਪਾਰਕ ਉਤਪਾਦਨ ਸ਼ੁਰੂ ਕਰ ਦੇਣਗੇ। ਇਹ ਪ੍ਰੋਜੈਕਟ ਲਗਭਗ 7000 ਵਿਅਕਤੀਆਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਪ੍ਰਦਾਨ ਕਰਨਗੇ। ਇਨ੍ਹਾਂ ਪ੍ਰਾਜੈਕਟਾਂ ਦੇ ਚਾਲੂ ਹੋਣ ‘ਤੇ ਲਗਭਗ 3.5 ਲੱਖ ਟਨ ਸਾਲਾਨਾ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤਰ੍ਹਾਂ ਰਾਜ ਦੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਨ੍ਹਾਂ ਪ੍ਰਾਜੈਕਟਾਂ ਲਈ ਖੇਤੀ ਦੀ ਰਹਿੰਦ-ਖੂੰਹਦ ਦੀ ਵਿਕਰੀ ਨਾਲ ਵੀ ਲਾਭ ਹੋਵੇਗਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਵੀ ਕਾਫੀ ਨਿਜਾਤ ਮਿਲੇਗੀ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਿੱਚ 10,880 ਖਾਲੀ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ
Get Current Updates on, India News, India News sports, India News Health along with India News Entertainment, and Headlines from India and around the world.