Chief Minister Punjab Cataract Free Campaign
ਅੱਖਾਂ ਦੀ ਜਾਂਚ ਲਈ ਲਗਾਏ ਜਾਣਗੇ ਕੈਂਪ; ਮੋਤੀਏ ਦੇ ਮਰੀਜ਼ਾਂ ਦਾ 15 ਦਿਨ ਬਾਅਦ ਕੀਤਾ ਜਾਵੇਗਾ ਆਪ੍ਰੇਸ਼ਨ
ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਦੇ ਚਾਹਵਾਨ ਜਾਇਜ਼ ਪਰਮਿਟ ਧਾਰਕਾਂ ਨੂੰ ਸੂਬੇ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰਨ ਦੀ ਹੋਵੇਗੀ ਇਜਾਜ਼ਤ: ਮੁੱਖ ਮੰਤਰੀ
ਇੰਡੀਆ ਨਿਊਜ਼, ਚੰਡੀਗੜ:
Chief Minister Punjab Cataract Free Campaign ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿੱਥੇ ਲੋਕਾਂ ਦੀਆਂ ਅੱਖਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮੋਤੀਏ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਦੇ 15 ਸਾਲ ਬਾਅਦ ਆਪ੍ਰੇਸ਼ਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਲੋਕਾਂ ਨੂੰ ਉਨਾਂ ਦੇ ਘਰਾਂ ਤੋਂ ਕੈਂਪ ਵਾਲੀ ਥਾਂ ’ਤੇ ਲਿਆਉਣ-ਲਿਜਾਣ ਲਈ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਯਕੀਨੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।’’
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਢੁਕਵਾਂ ਪ੍ਰਚਾਰ ਕਰਨ ਦੇ ਨਾਲ-ਨਾਲ ਜਾਗਰੂਕਤਾ ਫੈਲਾਉਣਾ ਵੀ ਸਮੇਂ ਦੀ ਲੋੜ ਹੈ। ਚੰਨੀ ਨੇ ਅੱਗੇ ਕਿਹਾ ਇਸ ਸਬੰਧ ਵਿੱਚ ਮੁੱਖ ਸਕੱਤਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ।
ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਅਜਿਹੇ 82 ਕੈਂਪ ਲਗਾਏ ਜਾ ਚੁੱਕੇ ਹਨ, ਜਿਸ ’ਤੇ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਅਜਿਹਾ ਇੱਕ ਕੈਂਪ ਲਗਾਇਆ ਜਾਵੇ।
ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨਾਂ ਸਰਧਾਲੂਆਂ ਕੋਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਰਮਿਟ ਹਨ, ਉਨਾਂ ਨੂੰ ਯਾਤਰਾ ਵਾਲੇ ਦਿਨ ਸੂਬਾ ਸਰਕਾਰ ਦੀਆਂ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : Gurudwara Shi Kartarpur Sahib ਜਾਣ ਵਾਲੀ ਸੰਗਤ ਲਈ ਮੁਫ਼ਤ ਬੱਸਾਂ ਚਲਾਏਗੀ ਪੰਜਾਬ ਸਰਕਾਰ
Get Current Updates on, India News, India News sports, India News Health along with India News Entertainment, and Headlines from India and around the world.