होम / ਪੰਜਾਬ ਨਿਊਜ਼ / CM Channi's big statement ਸੂਬੇ ਦੀ ਅਮਨ-ਸ਼ਾਤੀ ਭੰਗ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ

CM Channi's big statement ਸੂਬੇ ਦੀ ਅਮਨ-ਸ਼ਾਤੀ ਭੰਗ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ

BY: Harpreet Singh • LAST UPDATED : December 20, 2021, 2:41 pm IST
CM Channi's big statement ਸੂਬੇ ਦੀ ਅਮਨ-ਸ਼ਾਤੀ ਭੰਗ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ

CM Channi’s big statement

CM Channi’s big statement
ਇੰਡੀਆ ਨਿਊਜ਼, ਤਰਨ ਤਾਰਨ:
CM Channi’s big statement  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹਨਾਂ ਸਾਜ਼ਿਸ਼ਾ ਦਾ ਪਰਦਾਫਾਸ਼ ਕਰਨ ਲਈ ਤਹਿ ਤੱਕ ਜਾਵੇਗੀ।
ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਹਨਾਂ ਸੂਬਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਘਟਨਾ ਨੂੰ ਰੋਕਣ ਲਈ ਸੁਚੇਤ ਅਤੇ ਜਿੰਮੇਵਾਰ ਹੈ, ਉੱਥੇ ਲੋਕ ਵੀ ਧਾਰਮਿਕ ਅਸਥਾਨਾਂ ਦੀ ਸੰਭਾਲ ਲਈ ਹੋਰ ਸੁਚੇਤ ਰਹਿਣ।

ਪੱਟੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ (CM Channi’s big statement)

ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪੱਟੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਕੈਂਰੋ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਂ ਕੈਂਰੋ ਅਤੇ ਡਾ. ਭੀਮ ਰਾਓ ਅੰਬੇਦਕਰ ਪਬਲਿਕ ਪਾਰਕ ਪੱਟੀ ਦਾ ਰਸਮੀਂ ਉਦਘਾਟਨ ਕਰਨ ਉਪਰੰਤ ਹਲਕਾ ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ ਵੱਲੋਂ ਦਾਣਾ ਮੰਡੀ ਪੱਟੀ ਵਿਖੇ ਕਰਵਾਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਬੇਅਦਬੀ ਦੀਆਂ ਇਹਨਾਂ ਘਟਨਾਵਾਂ ਕਾਰਨ ਹਰ ਨਾਨਕ ਨਾਮ ਲੇਵਾ ਸੰਗਤ ਦਾ ਹਿਰਦਾ ਵਲੂੰਦਰਿਆ ਗਿਆ ਹੈ ਅਤੇ ਇਹ ਅਤਿ ਨਿੰਦਣਯੋਗ ਕਾਰਾ ਕਰਨ ਵਾਲੇ ਦੋਸ਼ੀ ਬਖਸ਼ੇ ਨਹੀਂ ਜਾਣਗੇ।

ਜੋ ਵੀ ਐਲਾਨ ਕੀਤੇ ਹਨ, ਉਹਨਾਂ ਨੂੰ ਲਾਗੂ ਕੀਤਾ ਗਿਆ (CM Channi’s big statement)

ਇਸ ਮੌਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਜੋ ਵੀ ਐਲਾਨ ਕੀਤੇ ਹਨ, ਉਹਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਵੀ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਦੇ ਖਪਤਕਾਰਾਂ ਦੇ ਬਕਾਏ ਬਿੱਲ ਮਾਫ਼ ਕਰਨ ਦੇ ਨਾਲ-ਨਾਲ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਕਾਏ ਮਾਫ਼ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੈਟਰੋਲ ਦੇ ਰੇਟਾਂ ਵਿੱਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਰੇਟਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।ਪੰਜਾਬ ਸਰਕਾਰ ਨੇ ਰੇਤ ਮਾਫ਼ੀਆ ‘ਤੇ ਨਕੇਲ ਕਸਦਿਆਂ ਸੂਬੇ ਭਰ ਵਿੱਚ ਰੇਤ ਦਾ ਮੁੱਲ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਦ੍ਰਿੜ-ਸੰਕਲਪ ਹੈ ।

Tags:

Punjab CM newsPunjab CM news in Punjabi

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT