CM demands Akal Takht Jathedar
ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਇੰਡੀਆ ਨਿਊਜ਼, ਤਲਵੰਡੀ ਸਾਬੋ (ਬਠਿੰਡਾ):
CM demands Akal Takht Jathedar ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ। ਇਸ ਦਾ ਉਦੇਸ਼ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸ਼ਰਧਾਲੂ ਕੀਰਤਨ ਸਰਵਨ ਕਰਨ ਤੋਂ ਵਿਰਵਾ ਨਾ ਰਹੇ।
ਖੁੱਲੇ ਪ੍ਰਸਾਰਨ ਦੀ ਸੰਗਤ ਦੀ ਤੀਬਰ ਇੱਛਾ (CM demands Akal Takht Jathedar)
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲ੍ਹੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰ੍ਹਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ।
ਜਥੇਦਾਰ ਸਾਹਿਬ ਨੂੰ ਦਿੱਤਾ ਭਰੋਸਾ (CM demands Akal Takht Jathedar)

ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ ਇਕ ਸੀਮਤ ਪ੍ਰਸਾਰਨ ਘੇਰੇ ਵਾਲੇ ਅਤੇ ਇਕ ਪਰਿਵਾਰ ਦੀ ਮਾਲਕੀ ਵਾਲੇ ਪੰਜਾਬੀ ਚੈਨਲ ਨੂੰ ਕੁਝ ਰਕਮ ਬਦਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੇ ਹੱਕ ਦਿੱਤੇ ਹੋਏ ਹਨ ਅਤੇ ਇਹ ਫੈਸਲਾ ਕਿਸੇ ਤਰ੍ਹਾਂ ਵੀ ਦਰੁਸਤ ਨਹੀਂ ਮੰਨਿਆ ਜਾ ਸਕਦਾ।
Get Current Updates on, India News, India News sports, India News Health along with India News Entertainment, and Headlines from India and around the world.