CM’s Anti-Corruption Number
CM’s Anti-Corruption Number
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਲਈ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਯਾਦ ਰਹੇ ਕਿ ਇਹ ਉਹੀ ਨੰਬਰ ਹੈ ਜਿਸ ਦਾ ਐਲਾਨ ਸਭ ਤੋਂ ਪਹਿਲਾਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਕੀਤਾ ਸੀ। ਇਹ ਵਟਸਐਪ ਨੰਬਰ ਹੈ। ਸੀਐਮ ਨੇ ਪਜੰਬ ਦੇ ਸਰਕਾਰੀ ਦਫਤਰਾਂ ਵਿੱਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਨੰਬਰ ਜਾਰੀ ਕੀਤਾ ਹੈ।CM’s Anti-Corruption Number
ਸੀਐਮ ਭਗਵੰਤ ਮਾਨ ਨੇ ਨੰਬਰ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਕਰਨ ਦੇ ਏਵਜ਼ ਵਿੱਚ ਰਿਸ਼ਵਤ ਜਾਂ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ, ਸਗੋਂ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਇਸ ਨੰਬਰ ‘ਤੇ ਭੇਜੋ। ਭੇਜੀਆਂ ਗਈਆਂ ਸ਼ਿਕਾਇਤਾਂ ਦੀ ਬਿਨਾਂ ਕਿਸੇ ਪੱਖਪਾਤ ਦੇ ਜਾਂਚ ਕੀਤੀ ਜਾਵੇਗੀ। ਦੋਸ਼ੀ ਅਧਿਕਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਾਬੂ ਕਰਨ ਲਈ ਜਾਰੀ ਕੀਤਾ ਗਿਆ ਨੰਬਰ ਦਿੱਲੀ ਸਰਕਾਰ ਦਾ ਸਫਲ ਫਾਰਮੂਲਾ ਹੈ। ਸੀਐਮ ਨੇ ਕਿਹਾ ਕਿ ਦਿੱਲੀ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੇ ਆਪਣੀ 49 ਦਿਨਾਂ ਦੀ ਸਰਕਾਰ ਦੌਰਾਨ ਅਜਿਹਾ ਨੰਬਰ ਜਾਰੀ ਕੀਤਾ ਸੀ। ਇਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਅਤੇ ਦਿੱਲੀ ਵਿੱਚ ਭ੍ਰਿਸ਼ਟਾਚਾਰ ਬੰਦ ਹੋ ਗਿਆ।
ਸੀਐਮ ਭਗਵੰਤ ਮਾਨ ਅੱਜ ਹੁਸੈਨੀਵਾਲਾ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵੀ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ।CM’s Anti-Corruption Number
Get Current Updates on, India News, India News sports, India News Health along with India News Entertainment, and Headlines from India and around the world.