Contaminated Water Supply
India News (ਇੰਡੀਆ ਨਿਊਜ਼), Contaminated Water Supply , ਚੰਡੀਗੜ੍ਹ : ਡੇਰਾਬੱਸੀ ਨਗਰ ਕੌਂਸਲ ਦੇ ਵਾਸੀ ਪਿਛਲੇ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਪ੍ਰੇਸ਼ਾਨ ਹਨ। ਲੋਕਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।
ਲੋਕਾਂ ਨੇ ਨਗਰ ਕੌਂਸਲ ਅਧਿਕਾਰੀਆਂ ਖ਼ਿਲਾਫ਼ ਗੁੱਸਾ ਜ਼ਾਹਰ ਕਰਦਿਆਂ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੀ ਮੰਗ ਵੀ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਵਾਸੀ ਸੁਰਿੰਦਰ,ਹਰਜੀਤ ਨੇ ਦੱਸਿਆ ਕਿ ਵਾਰਡ ਨੰਬਰ 10 ਵਿੱਚ ਪਿਛਲੇ ਤਿੰਨ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਕਾਰਨ ਉਹ ਪ੍ਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਇਸ ਸਮੱਸਿਆ ਬਾਰੇ ਉਹ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ। ਉਨ੍ਹਾਂ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਵੱਡੇ ਵੱਡੇ ਦਾਅਵੇ ਕਰਨ ਵਾਲੀਆਂ ਵੱਖ-ਵੱਖ ਪਾਰਟੀਆਂ ਦੇ ਆਗੂ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਨਹੀਂ ਕਰਵਾ ਰਹੇ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ। ਜਿਸ ਕਾਰਨ ਉਨ੍ਹਾਂ ਨੂੰ ਦੂਸ਼ਿਤ ਪਾਣੀ ਵਰਤ ਕੇ ਆਪਣਾ ਜੀਵਨ ਬਤੀਤ ਕਰਨਾ ਪੈ ਰਿਹਾ ਹੈ। ਖਾਣਾ ਪਕਾਉਣ, ਨਹਾਉਣ ਅਤੇ ਕੱਪੜੇ ਧੋਣ ਵਿਚ ਵੀ ਦਿੱਕਤ ਆ ਰਹੀ ਹੈ।
ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋ ਰਹੀ। ਦੂਸ਼ਿਤ ਪਾਣੀ ਦੀ ਸਪਲਾਈ ਨੇ ਲੋਕਾਂ ਦਾ ਗੁਜ਼ਾਰਾ ਚਲਾਉਣਾ ਔਖਾ ਕਰ ਦਿੱਤਾ ਹੈ। ਸਾਫ਼ ਪਾਣੀ ਤੋਂ ਬਿਨਾਂ ਜੀਵਨ ਨਰਕ ਬਣਿਆ ਹੋਇਆ ਹੈ ਅਤੇ ਗੰਦੇ ਪਾਣੀ ਕਾਰਨ (Contaminated Water Supply ) ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਵਾਰਡ ਨੰਬਰ 10 ਦੇ ਵਸਨੀਕਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਪਾਸੇ ਧਿਆਨ ਦੇਣ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਜਦੋਂ ਨਗਰ ਕੌਂਸਲ ਡੇਰਾਬੱਸੀ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਸਪਲਾਈ ਰੋਕਣ ਲਈ ਉਨ੍ਹਾਂ ਨੇ ਆਪਣੇ ਦਫ਼ਤਰੀ ਅਮਲੇ ਨੂੰ ਡਿਊਟੀ ’ਤੇ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ :Murder In Panchkula : ਪੰਚਕੂਲਾ ਵਿੱਚ ਦਿਨ ਦਿਹਾੜੇ ਸੇਵਾਮੁਕਤ ਕਰਨਲ ਦੀ ਪਤਨੀ ਦਾ ਕਤਲ
Get Current Updates on, India News, India News sports, India News Health along with India News Entertainment, and Headlines from India and around the world.