Continued Purchase Of Wheat
Continued Purchase Of Wheat
India News (ਇੰਡੀਆ ਨਿਊਜ਼), ਚੰਡੀਗੜ੍ਹ :
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨ, ਆੜਤੀਏ ਅਤੇ ਮਜਦੂਰ ਬਹੁਤ ਖੁਸ਼ ਹਨ। ਹੁਣ ਤੱਕ ਮੰਡੀਆਂ ਵਿੱਚ 43.08 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਆਮਦ ਹੋ ਚੁੱਕੀ ਹੈ। ਜਿਸ ਵਿੱਚੋਂ 38.44 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾੜ੍ਹੀ ਸੀਜ਼ਨ 2024-2025 ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੀ ਸਹੂਲਤ ਨੂੰ ਮੁੱਖ ਰਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਕੁਦਰਤ ਦੀ ਕਰੋਪੀ ਕਾਰਨ ਛਿਟ-ਪੁੱਟ ਕਮੀਆਂ ਪੇਸ਼ ਆ ਜਾਂਦੀਆਂ ਹਨ, ਪਰ ਇਨ੍ਹਾਂ ਕਮੀਆਂ ਨੂੰ ਨਾਲ ਦੀ ਨਾਲ ਦੂਰ ਕੀਤਾ ਜਾ ਰਿਹਾ ਹੈ। Continued Purchase Of Wheat
ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਅਫਸਰਾਂ, ਮੁਲਾਜਮਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹਰ ਪੱਧਰ ਤੇ ਸਹਿਯੋਗ ਅਤੇ ਸਹਾਇਤਾ ਕੀਤਾ ਜਾ ਰਹੀ ਹੈ। ਸੀਮਤ ਸਮੇਂ ਵਿੱਚ ਦੁਨੀਆਂ ਦਾ ਸਭ ਤੋਂ ਵੱਡੇ ਅਨਾਜ ਦੀ ਖਰੀਦ-ਵੇਚ ਦੇ ਪ੍ਰਬੰਧ ਹੋ ਰਹੇ ਹਨ। ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾਂ ਦੀ ਘਾਟ ਹੋਣ ਦੇ ਬਾਵਜੂਦ ਬੰਪਰ ਫਸਲ ਦੀ ਸਾਂਭ-ਸੰਭਾਲ ਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਤੇਜੀ ਨਾਲ ਖਰੀਦ ਅਤੇ ਲਿਫਟਿੰਗ ਵੀ ਸੁਚਝੇ ਤਰੀਕੇ ਨਾਲ ਚੱਲ ਰਹੀ ਹੈ। ਉਨ੍ਹਾਂ ਸਾਰੀਆਂ ਧਿਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨੇ ਪਵੇ। Continued Purchase Of Wheat
Continued Purchase Of Wheat ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਫਸਰਾਂ ਦੀਆਂ ਡਿਊਟੀਆਂ ਲਗਾਇਆਂ ਗਈਆਂ ਹਨ। ਖਰੀਦ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਮੱਸਿਆਵਾਂ ਅਤੇ ਕਮੀਆਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਮੰਡੀਆਂ ਅਤੇ 721 ਨੋਟੀਫਾਈਡ ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 43.08 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਆਮਦ ਹੋ ਚੁੱਕੀ ਹੈ। ਜਿਸ ਵਿੱਚ 38.44 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਖਰੀਦ ਵੀ ਹੋ ਗਈ ਹੈ ਅਤੇ 4.64 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚੋਂ 9.15 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ।
ਇਹ ਵੀ ਪੜ੍ਹੋ :Lord Hanuman Jayanti : ਜੀਵਨ ਦੇ ਸੰਕਟਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਭਗਵਾਨ ਹਨੂੰਮਾਨ ਜਯੰਤੀ ਮੌਕੇ ਕਰੋ 5 ਮੰਤਰਾਂ ਦਾ ਜਾਪ
Get Current Updates on, India News, India News sports, India News Health along with India News Entertainment, and Headlines from India and around the world.