Crime News Firozpur
13 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਤੁਰੰਤ ਬਾਅਦ, ਪੰਜਾਬ ਪੁਲਿਸ ਨੇ ਪਿਛਲੇ ਤਿੰਨ ਦਿਨਾਂ ਵਿੱਚ ਕਾਬੂ ਕੀਤੇ ਨਸ਼ਾ ਤਸਕਰਾਂ ਦੇ ਖੁਲਾਸੇ ’ਤੇ ਬਰਾਮਦਗੀ ਕਰਦਿਆਂ 10 ਏਕੇ-47 ਅਸਾਲਟ ਰਾਈਫਲਾਂ ਅਤੇ ਦਸ .30 ਬੋਰ ਦੇ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 21 ਨਵੰਬਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰ ਸੁਖਵੀਰ ਸਿੰਘ ਅਤੇ ਬਿੰਦੂ ਸਿੰਘ ਨੂੰ 13 ਕਿਲੋ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਇਨ੍ਹਾਂ ਦੇ ਦੋ ਹੋਰ ਸਾਥੀਆਂ, ਜਿਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਬਲਕਾਰ ਸਿੰਘ ਉਰਫ਼ ਲਵਪ੍ਰੀਤ ਸਿੰਘ, ਦੋਵੇਂ ਵਾਸੀ ਫਿਰੋਜ਼ਪੁਰ, ਗੁਰੂਹਰਸਹਾਏ, ਵਜੋਂ ਹੋਈ ਹੈ , ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ, ਜਿੱਥੇ ਉਹ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ, ਤੋਂ ਗ੍ਰਿਫਤਾਰ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਖੁਲਾਸਿਆਂ ’ਤੇ ਸੀ.ਆਈ.ਅੰਮ੍ਰਿਤਸਰ ਪੁਲਿਸ ਦੀਆਂ ਟੀਮਾਂ ਨੇ ਬੁੱਧਵਾਰ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 5 ਏਕੇ-47 ਰਾਈਫਲਾਂ ਅਤੇ .30 ਬੋਰ ਦੀਆਂ 5 ਵਿਦੇਸ਼ੀ ਪਿਸਤੌਲਾਂ ਸਮੇਤ 9 ਮੈਗਜ਼ੀਨਾਂ ਬਰਾਮਦ ਕੀਤੇ ਹਨ, ਜੋ ਕਿ ਫਿਰੋਜ਼ਪੁਰ ਵਿੱਚ ਫਾਰਵਰਡ ਪੋਸਟ ਤੀਰਥ ਦੇ ਖੇਤਰ ਵਿੱਚ ਪਿੱਲਰ ਦੇ ਨੇੜੇ ਛੁਪਾਏ ਹੋਏ ਸਨ ।
ਸੀਆਈ ਅੰਮ੍ਰਿਤਸਰ ਤੋਂ ਮਿਲੇ ਖਾਸ ਸੁਰਾਗ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਬੀਐਸਐਫ ਨੇ ਫਿਰੋਜ਼ਪੁਰ ਦੇ ਬਾਰਡਰ ਚੌਕੀ ਜਗਦੀਸ਼ ਦੇ ਖੇਤਰ ਵਿੱਚ ਛੁਪਾਏ ਹੋਏ 19 ਮੈਗਜ਼ੀਨਾਂ ਦੇ ਨਾਲ ਪੰਜ ਏਕੇ-47 ਰਾਈਫਲਾਂ ਅਤੇ ਪੰਜ ਵਿਦੇਸ਼ੀ ਬਣੀਆਂ .30 ਬੋਰ ਦੀਆਂ ਪਿਸਤੌਲਾਂ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਸਲਾ ਐਕਟ ਦੀ ਧਾਰਾ 25 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਐਫ ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਇਸ ਸਬੰਧੀ ਇੱਕ ਵੱਖਰਾ ਕੇਸ ਐਫਆਈਆਰ ਨੰਬਰ 35 ਅਧੀਨ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ’ ਚ ਹਿਰਾਸਤ ਵਿੱਚ ਲਿਆ ਗਿਆ : ਮਾਨ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.