DC gave Instructions
DC gave Instructions
ਦਿਨੇਸ਼ ਮੋਦਗਿਲ, ਲੁਧਿਆਣਾ:
DC gave Instructions ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਸਿਹਤ ਵਿਭਾਗ, ਨਗਰ ਨਿਗਮ, ਜਨ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗਰਮੀ ਦੇ ਮੌਸਮ ਵਿਚ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਲੋੜੀਦੇ ਕਦਮ ਚੁੱਕਣ। ਸੁਰਭੀ ਮਲਿਕ ਮਿੰਨੀ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨੈਸ਼ਨਲ ਵੈਕਟਰ ਬੋਰਨ ਡੀਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਵਾਟਰ ਬੋਰਨ ਡੀਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਬੀਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਸੰਦੀਪ ਕੁਮਾਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਨੈਸ਼ਨਲ ਵੈਕਟਰ ਬੋਰਨ ਬੀਮਾਰੀਆਂ ਜਿੰਨਾਂ ਵਿਚ ਮਲੇਰੀਆ, ਡੇਗੂ, ਚਿਕਨਗੁਨੀਆ, ਕਾਲਾ ਅਜ਼ਾਰ, ਫਲੇਰੀਆ, ਜਪਾਨੀ ਦਿਮਾਗੀ ਬੁਖਾਰ ਅਤੇ ਵਾਟਰ ਬੋਰਨ ਬੀਮਾਰੀਆਂ ਜਿਵੇ ਗੈਸਟਰੋ, ਹੈਜਾ, ਪੀਲੀਆ, ਟਾਈਫਾਈਡ ਦੀ ਰੋਕਥਾਮ ਲਈ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਹਨਾ ਅਧਿਕਾਰੀਆਂ ਨੂੰ ਇਹਨਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ ਲਈ ਕਿਹਾ।
ਉਹਨਾਂ ਕਿਹਾ ਕਿ ਲੁਧਿਆਣਾ ਇਕ ਉਦਯੋਗਿਕ ਸ਼ਹਿਰ ਹੈ ਅਤੇ ਇਥੇ ਬਿਮਾਰੀਆਂ ਦੇ ਫੈਲਣ ਦਾ ਖਤਰਾ ਆਮ ਸ਼ਹਿਰਾਂ ਨਾਲੋ ਜਿਆਦਾ ਰਹਿੰਦਾ ਹੈ। ਉਹਨਾ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਖੜਾ ਨਾ ਹੋਣ ਦੇਣ ਅਤੇ ਘਰਾਂ ਦੀਆ ਛੱਤਾਂ ਉਪਰ ਪਾਣੀ ਦੀਆਂ ਟੈਕੀਆਂ, ਘਰਾਂ ਵਿਚ ਪਏ ਕੂਲਰਾਂ ਦੀ ਸਫਾਈ ਅਤੇ ਛੱਤਾਂ ਉਪਰ ਪਏ ਪੁਰਾਣੇ ਬਰਤਨਾਂ ਵਿਚ ਪਾਣੀ ਨਾ ਖੜਾ ਹੋਣ ਦੇਣ। ਉਹਨਾ ਸਿਵਲ ਸਰਜਨ ਨੂੰ ਇਹ ਵੀ ਕਿਹਾ ਕਿ ਉਹ ਸਲੱਮ ਏਰੀਏ, ਗੰਦੇ ਨਾਲੇ ਅਤੇ ਜਿੰਨਾਂ ਥਾਵਾਂ ਤੇ ਪਾਣੀ ਖੜ੍ਹਾ ਰਹਿੰਦਾ ਹੈ, ਉਹਨਾਂ ਥਾਵਾਂ ਤੇ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾ ਕਰਵਾਉਣ।
ਸੁਰਭੀ ਮਲਿਕ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਘਰਾਂ, ਦਫ਼ਤਰਾਂ ਜਾਂ ਕਿਸੇ ਵੀ ਜਗ੍ਹਾ ਤੇ ਜਿੱਥੇ ਕੂਲਰ, ਡੱਬੇ, ਬਰਤਨ, ਛੱਤ ਆਦਿ ਦੀ ਸਫਾਈ ਕਰਕੇ ਸ਼ੁੱਕਰਵਾਰ ਨੂੰ ਡਰਾਈ ਡੇਅ ਵੱਜੋਂ ਮਨਾਉਣ। ਉਹਨਾਂ ਕਿਹਾ ਕਿ ਮੱਛਰਾਂ ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਸਭ ਤੋਂ ਉੱਤਮ ਢੰਗ ਹੈ, ਜੋ ਸਿਰਫ ਇੱਕ ਹਫ਼ਤੇ ਅੰਦਰ ਇੱਕ ਅੰਡੇ ਤੋਂ ਪੂਰਾ ਅਡਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਸਹਾਇਕ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਆਕਤੀ ਨੇ ਡੇਂਗੂ ਟੈਸਟ ਕਰਵਾਉਣਾ ਹੋਵੇ ਤਾਂ ਉਹ ਇਹ ਡੇਂਗੂ ਦੇ ਫ਼ਰੀ ਟੈਸਟ ਸਿਵਲ ਹਸਪਤਾਲ ਲੁਧਿਅਣਾ, ਖੰਨਾ ਅਤੇ ਜਗਰਾਓ ਵਿਖੇ ਜਾ ਕੇ ਕਰਵਾ ਸਕਦਾ ਹੈ।
Also Read : ਪੰਜਾਬ ‘ਚ ਕੋਰੋਨਾ ਨੇ ਫਿਰ ਦਸਤਕ ਦਿੱਤੀ, ਐਕਟਿਵ ਕੇਸ 100 ਤੋਂ ਪਾਰ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.