ਇੰਡੀਆ ਨਿਊਜ਼, ਚੰਡੀਗੜ੍ਹ (Development of Ludhiana Update) : ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 42.37 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਵੇਰਵੇ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਿਉਂਸੀਪਲ ਸਾਲਿਡ ਵੇਸਟ ਦੀ ਢੋਆ-ਢੁਆਈ ਲਈ ਸੈਕੰਡਰੀ ਸਟੋਰੇਜ ਅਤੇ ਹੁੱਕ ਲੋਡਰਾਂ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ਲਈ ਤਕਰੀਬਨ 27.67 ਕਰੋੜ ਰੁਪਏ ਖਰਚੇ ਜਾਣਗੇ, ਜਿਸ ਵਿੱਚ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਤੋਂ ਲੋਹਾਰਾ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ-ਨਾਲ ਫੁਟਪਾਥ ਅਤੇ ਚਾਰਦੀਵਾਰੀ ਦੇ ਨਿਰਮਾਣ ਲਈ ਤਕਰੀਬਨ 2.30 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਗਲੋਬਲ ਕੈਟਾਗਰੀ ਐਥਲੈਟਿਕ ਟ੍ਰੈਕ ਨੂੰ ਰੀਲੇਅ ਕਰਨ ਲਈ ਤਕਰੀਬਨ 7.75 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਈਸਟਮੈਨ ਚੌਕ ਤੋਂ ਪਿੰਡ ਕੰਗਣਵਾਲ (ਦੋਵੇਂ ਪਾਸੇ) 60 ਐਮ.ਐਮ ਟਾਈਲਾਂ ਪ੍ਰਦਾਨ ਕਰਨ ਅਤੇ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ, ਜਿਸ ‘ਤੇ ਤਕਰੀਬਨ 1.76 ਕਰੋੜ ਰੁਪਏ ਖਰਚ ਕੀਤੇ ਜਾਣਗੇ।
Get Current Updates on, India News, India News sports, India News Health along with India News Entertainment, and Headlines from India and around the world.