ECI Preparations begin for Assembly Elections
80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ ਵਿਅਕਤੀਆਂ, ਕੋਵਿਡ ਮਰੀਜ਼ਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਦਿੱਤੀ ਜਾਵੇਗੀ ਪੋਸਟਲ ਬੈਲਟ ਸਹੂਲਤ
ਪੰਜਾਬ ਦੇ ਸੀਈਓ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ 30 ਵੋਟਰ ਜਾਗਰੂਕਤਾ ਵੈਨਾਂ ਕੀਤੀਆਂ ਲਾਂਚ
ਇੰਡੀਆ ਨਿਊਜ਼, ਚੰਡੀਗੜ੍ਹ:
ECI Preparations begin for Assembly Elections ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ, ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਦੱਸਿਆ ਕਿ ਸੂਬੇ ਦੇ ਕੁੱਲ 2.09 ਕਰੋੜ ਵੋਟਰਾਂ ਵਿੱਚੋਂ 5.33 ਲੱਖ ਤੋਂ ਵੱਧ ਲੋਕ 80 ਸਾਲ ਤੋਂ ਵੱਧ ਉਮਰ ਵਾਲੇ ਹਨ ਜਦਕਿ 1.34 ਲੱਖ ਤੋਂ ਵੱਧ ਲੋਕ ਦਿਵਿਆਂਗ ਵਿਅਕਤੀਆਂ ਦੀ ਸ਼੍ਰੇਣੀ ਵਿੱਚ ਆਉਂਦੇ ਹਨ।
ਇਸ ਹਾਲਤ ਵਿਚ ਮਿਲੇਗੀ ਸੁਵਿਧਾ (ECI Preparations begin for Assembly Elections)

ਉਹਨਾਂ ਕਿਹਾ, “ਅਸੀਂ ਦਿਵਿਆਂਗ ਵਿਅਕਤੀਆਂ ਅਤੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ‘ਤੇ ਆ ਕੇ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਦੇ ਹਾਂ ਪਰ ਜੇਕਰ ਉਹ ਆਪਣੀ ਸਿਹਤ ਸਥਿਤੀ ਕਾਰਨ ਪੋਲਿੰਗ ਸਟੇਸ਼ਨ ‘ਤੇ ਆ ਕੇ ਵੋਟ ਪਾਉਣ ਤੋਂ ਅਸੱਮਰਥ ਹਨ ਤਾਂ ਈਸੀਆਈ ਨੇ ਇਹਨਾਂ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਹੈ।” ਉਹਨਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀ ਪੋਲਿੰਗ ਬੂਥਾਂ ‘ਤੇ ਪਹੁੰਚਣ ਲਈ ਪਿਕ ਐਂਡ ਡਰਾਪ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ।
ਐਨਆਰਆਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ (ECI Preparations begin for Assembly Elections)
ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਪਾਸਪੋਰਟ ਰੱਖਣ ਵਾਲੇ ਐਨਆਰਆਈ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੋਟਿੰਗ ਤਰਜੀਹ ਆਦਿ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਐਨਐਸਐਸ, ਐਨਸੀਸੀ ਅਤੇ ਭਾਰਤ ਸਕਾਊਟਸ ਐਂਡ ਗਾਈਡਾਂ ਦੇ ਲਗਭਗ 1.5 ਲੱਖ ਵਲੰਟੀਅਰਾਂ ਨੂੰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਟਰਾਂਸਜੈਂਡਰ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ “ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ” ਦੇ ਨਾਅਰੇ ਤਹਿਤ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
Get Current Updates on, India News, India News sports, India News Health along with India News Entertainment, and Headlines from India and around the world.