Established Shabji Mandi
India News (ਇੰਡੀਆ ਨਿਊਜ਼), Established Shabji Mandi, ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਮਹਿਮਦਪੁਰ ਵਿਖੇ ਆਲੂ ਦੀ ਫਸਲ ਦੀ ਬੋਲੀ ਕਰਵਾਕੇ ਨਵੀਂ ਫ਼ਲ ਅਤੇ ਸਬਜੀ ਮੰਡੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬਰਸਟ ਨੇ ਪਿੰਡ ਦੀ ਪੰਚਾਇਤ ਦਾ ਮੰਡੀ ਬੋਰਡ ਨੂੰ 83 ਵਿੱਘੇ ਜ਼ਮੀਨ ਦਾਨ ਕਰਨ ਤੇ ਧੰਨਵਾਦ ਕੀਤਾ।
ਇੱਥੇ ਦੱਸਣਯੋਗ ਹੈ ਕਿ ਉਪਰੋਕਤ ਜਮੀਨ ਬਰਸਟ ਦੇ ਕਹਿਣ ਤੇ ਮਹਿਮਦਪੁਰ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਹਿਮਦਪੁਰ ਦੇ ਆਲੇ-ਦੁਆਲੇ ਕੋਈ ਵੀ ਇੰਡਸਟਰੀ ਜਾ ਫੈਕਟਰੀ ਨਹੀਂ ਹੈ। ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇੱਥੇ ਫ਼ਲ ਅਤੇ ਸਬਜੀ ਮੰਡੀ ਸ਼ੁਰੂ ਕੀਤੀ ਗਈ ਹੈ ਅਤੇ ਸਬ-ਯਾਰਡ ਵੱਜੋਂ ਮੰਡੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਜਿਣਸਾਂ ਦਾ ਸਹੀ ਮੁੱਲ ਮਿਲ ਸਕੇਗਾ।
ਉਨ੍ਹਾਂ ਕਿਹਾ ਕਿ 90 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡਾਂ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅਤੇ ਜਲਦ ਹੀ ਮੰਡੀ ਦੀ ਚਾਰ ਦੀਵਾਰੀ ਕਰਕੇ ਗੇਟ ਲਗਾਇਆ ਜਾਵੇਗਾ ਅਤੇ ਦੁਕਾਨਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ। ਮਹਿਮਦਪੁਰ ਮੰਡੀ ਪਟਿਆਲਾ ਸੰਗਰੂਰ ਤੇ ਸਥਿਤ ਹੋਣ ਕਾਰਨ ਇਸਦੇ 25 ਕਿਲੋਮੀਟਰ ਦੇ ਰੇਡੀਅਸ ਵਿੱਚ ਇਲਾਕੇ ਦੇ ਕਰੀਬ 40 ਹਜਾਰ ਕਿਸਾਨਾਂ ਨੂੰ ਫ਼ਲ ਅਤੇ ਸਬਜੀਆਂ ਬੀਜਣ ਵੱਲ ਪ੍ਰੇਰਿਤ ਕੀਤਾ ਜਾ ਸਕੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਸੁਨਹਿਰਾ ਮੌਕਾ ਵੀ ਮਿਲੇਗਾ।
ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਹੀ ਪੰਜਾਬ ਨਾਲ ਵਿਤਕਰਾਂ ਕਰਦੀ ਆਈ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੰਡੀ ਬੋਰਡ ਦਾ ਆਰ.ਡੀ.ਐਫ. (ਰੂਰਲ ਡਿਵਲਮੈਂਟ ਫੰਡ) ਦਾ ਪੈਸਾ ਰੋਕਿਆ ਹੋਇਆ ਹੈ, ਜਿਸ ਕਾਰਨ ਪੰਜਾਬ ਦੇ ਪਿੰਡਾ ਦਾ ਵਿਕਾਸ ਰੁਕਿਆ ਹੋਇਆ ਹੈ। ਜੇਕਰ ਕੇਂਦਰ ਸਰਕਾਰ ਮੰਡੀ ਬੋਰਡ ਦਾ ਆਰ.ਡੀ.ਐਫ. ਜਾਰੀ ਕਰ ਦੇਵੇ, ਤਾਂ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ. ਜਾਰੀ ਨਾ ਹੋਣ ਦੇ ਬਾਵਜੂਦ ਵੀ ਮੰਡੀਆਂ ਦੇ ਵਿਕਾਸ ਅਤੇ ਪਿੰਡਾਂ ਦੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰ ਪਿੰਡ ਸੁਲਤਾਨਪੁਰ ਅਤੇ ਪਿੰਡ ਬਣੇਰਾ ਕਲਾਂ ਵਿੱਚ ਸਟੀਲ ਕਵਰ ਸ਼ੈਡ ਦੇ ਨਿਰਮਾਣ, ਪਿੰਡ ਬਰਸਟ ਤੋਂ ਪਿੰਡ ਬਣੇਰਾ ਕਲਾਂ- ਸਰਾਜਪੁਰ ਦੀ ਲਿੰਕ ਰੋਡ ਅਤੇ ਅਨਾਜ ਮੰਡੀ ਪਿੰਡ ਗੱਜੂ ਮਾਜਰਾ, ਪਿੰਡ ਜੋੜੇਮਾਜਰਾ ਅਤੇ ਧਬਲਾਨ ਦੀ ਫੜ੍ਹ ਅਤੇ ਸੜਕ ਬਣਾਉਣ ਦੇ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਅਤੇ ਕਮਰਸ਼ੀਅਲ ਖੇਤੀ ਵਿੱਚ ਭਾਗ ਲੈਣ ਲਈ ਉਤਸਾਹਤ ਕਰਨ। ਪੰਜਾਬ ਅਤੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਮੰਡੀ ਬੋਰਡ ਵੱਲੋਂ ਆਫ ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸੈੱਡਾਂ ਹੇਠ ਬਚਿੱਆਂ ਨੂੰ ਖੇਡਾਂ ਦੀ ਟ੍ਰੇਨਿੰਗ ਦਿੱਤੀ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬਹੁਤ ਹੀ ਘੱਟ ਰੇਟ ਤੇ ਵਿਆਹ ਆਦਿ ਪ੍ਰੋਗਰਾਮ ਕਰਾਉਣ ਲਈ ਉਪਰੋਕਤ ਸੈੱਡ ਵੀ ਮੁਹੱਇਆ ਕਰਵਾਏ ਜਾਂਦੇ ਹਨ। ਬਰਸਟ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਵਾਈਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆਂ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Get Current Updates on, India News, India News sports, India News Health along with India News Entertainment, and Headlines from India and around the world.