Ferozepur Crime
India News (ਇੰਡੀਆ ਨਿਊਜ਼), Ferozepur Crime, ਚੰਡੀਗੜ੍ਹ : ਪੁਲਿਸ ਲੋਕਾਂ ਦੀ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਕੇ ਆਪਣੀ ਪਿੱਠ ਥਪਥਪਾਉਂਦੀ ਨਹੀਂ ਥੱਕ ਰਹੀ, ਉੱਥੇ ਹੀ ਦੂਜੇ ਪਾਸੇ ਫ਼ਿਰੋਜ਼ਪੁਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਇਸ ਹੱਦ ਤੱਕ ਵੱਧ ਗਈਆਂ ਹਨ ਕਿ ਹੁਣ ਬਜ਼ੁਰਗਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਤਾਜ਼ਾ ਘਟਨਾ ਫ਼ਿਰੋਜ਼ਪੁਰ ਛਾਉਣੀ ਦੇ ਸੰਤ ਲਾਲ ਰੋਡ ਤੋਂ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇਹ ਨਜ਼ਰ ਆ ਰਿਹਾ ਹੈ ਕਿ ਇੱਕ ਬਜ਼ੁਰਗ ਜੋੜਾ ਸੜਕ ‘ਤੇ ਆਪਣੀ ਕਾਰ ਕੋਲ ਖੜ੍ਹਾ ਹੈ। ਦੋ ਨੌਜਵਾਨਾਂ ਵੱਲੋਂ ਉਹਨਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। (Ferozepur Crime)
ਐਕਟੀਵਾ ਸਵਾਰ ਦੋ ਨੌਜਵਾਨਾਂ ਵੱਲੋਂ ਬਜ਼ੁਰਗ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਬਜ਼ੁਰਗ ਔਰਤ ਦਾ ਦੁਪੱਟਾ ਨੌਜਵਾਨ ਦੇ ਹੱਥ ਵਿੱਚ ਆ ਜਾਂਦਾ ਹੈ। ਜਿਸ ਕਾਰਨ ਬਜ਼ੁਰਗ ਔਰਤ ਸੜਕ ‘ਤੇ ਡਿੱਗ ਗਈ ਅਤੇ ਗੰਭੀਰ ਜ਼ਖਮੀ ਹੋ ਗਈ। ਜਿਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪਰ ਇਸ ਵੀਡੀਓ ਨੇ ਇੱਕ ਵਾਰ ਫਿਰ ਪੁਲਿਸ ਪ੍ਰਸ਼ਾਸਨ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਮਾਮਲੇ ਨੂੰ ਲੈ ਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। (Ferozepur Crime)
ਇਹ ਵੀ ਪੜ੍ਹੋ :Firing At CIA Staff In Jalandhar : ਜਲੰਧਰ ਵਿੱਚ ਸੀਆਈਏ ਸਟਾਫ ਉੱਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
Get Current Updates on, India News, India News sports, India News Health along with India News Entertainment, and Headlines from India and around the world.