ਵੋਟਰ ਸੂਚੀਆਂ ਦੀ ਸੁਧਾਈ ਉਪਰੰਤ ਫਾਈਨਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
India News (ਇੰਡੀਆ ਨਿਊਜ਼), Final Publication Of Electoral Rolls, ਚੰਡੀਗੜ੍ਹ : ਵੋਟਰ ਸੂਚੀਆਂ ਦੀ ਸੁਧਾਈ ਉਪਰੰਤ ਫਾਈਨਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਚੰਦਰ ਜੋਤੀ ਸਿੰਘ ਨੇ ਦੱਸਿਆ ਕਿ ਯੋਗਤਾ ਮਿਤੀ 01-01-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਲੋਕਾਂ ਵੱਲੋਂ ਜਿਹੜੇ ਦਾਅਵੇ ਅਤੇ ਇਤਰਾਜ਼ ਮਿਤੀ 31-12-23 ਤੱਕ ਪੇਸ਼ ਕੀਤੇ ਗਏ ਸਨ, ਉਹਨਾਂ ਦੇ ਨਿਪਟਾਰੇ ਉਪਰੰਤ ਵੋਟਾਂ ਬਣਾ ਦਿੱਤੀਆਂ ਗਈਆਂ ਹਨ।
ਫਾਈਨਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਹੈ, ਜਿਹੜੀ ਕਿ ਸਬੰਧਤ ਬੀ.ਐੱਲ.ਓ, ਚੋਣਕਾਰ ਰਜਿਸ਼ਟਰੇਸ਼ਨ ਅਫਸਰ ਅਤੇ ਜ਼ਿਲ੍ਹਾ ਚੋਣ ਦਫਤਰ, ਵਿੱਚ ਵੋਟਰਾਂ ਦੇ ਦੇਖਣ ਲਈ ਉਪਲਬਧ ਹੈ। ਫੋਟੋ ਵੋਟਰ ਸੂਚੀਆਂ ਦੀ 1-1 ਕਾਪੀ ਅਤੇ ਬਿਨਾਂ ਫੋਟੋ ਤੋਂ ਇੱਕ-ਇੱਕ ਸੀ.ਡੀ ਜ਼ਿਲ੍ਹੇ ਦੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪਲਾਈ ਕੀਤੀ ਗਈ ਹੈ।
ਜੇਕਰ ਅਜੇ ਵੀ ਕਿਸੇ ਵਿਅਕਤੀ ਦੀ ਵੋਟ ਬਣਨ ਤੋਂ ਰਹਿੰਦੀ ਹੈ ਤਾਂ ਉਹ ਲਗਾਤਾਰ ਸੁਧਾਈ ਦੌਰਾਨ ਦਾਅਵੇ ਤੇ ਇਤਰਾਜ਼ ਸਬੰਧਤ ਬੀ.ਐੱਲ.ਓ ਜਾਂ ਚੋਣਕਾਰ ਰਜਿਸ਼ਟਰੇ਼ਸਨ ਅਫਸਰ ਦੇ ਦਫਤਰ ਵਿੱਚ ਪੇਸ਼ ਕਰ ਸਕਦਾ ਹੈ। ਮੀਟਿੰਗ ਵਿੱਚ ਜਸਪਾਲ ਕੁਮਾਰ, ਆਮ ਆਦਮੀ ਪਾਰਟੀ, ਸੁਖਦੇਵ ਸਿੰਘ, ਬਹੁਜਨ ਸਮਾਜ ਪਾਰਟੀ, ਮਨਜੀਤ ਸਿੰਘ, ਤ੍ਰਿਣਮੂਲ ਕਾਂਗਰਸ ਪਾਰਟੀ, ਜੌਨ ਵਰਮਾ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਅਤੇ ਸੁਖਵਿੰਦਰ ਸਿੰਘ, ਸ਼ੋ੍ਮਣੀ ਅਕਾਲੀ ਦਲ ਤੋਂ ਹਾਜ਼ਰ ਸਨ।
Get Current Updates on, India News, India News sports, India News Health along with India News Entertainment, and Headlines from India and around the world.