First National People’s Court
India News (ਇੰਡੀਆ ਨਿਊਜ਼), First National People’s Court, ਚੰਡੀਗੜ੍ਹ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਗੁਰਮੀਤ ਸਿੰਘ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਅਗਵਾਈ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।
ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 13 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟਸ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਸ ਮੁਕੇਸ਼ ਕੁਮਾਰ ਸਿੰਗਲਾ, ਜੁਡੀਸ਼ੀਅਲ ਮੈਜਿਸਟ੍ਰੇਟ, ਫਸਟ ਕਲਾਸ ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਵਿਸ਼ਵਜਯੋਤੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਵੈਸ਼ਨਵੀ ਸਿੱਕਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਕਰਮਜੀਤ ਸਿੰਘ ਸੁੱਲਰ, ਪ੍ਰਜ਼ਾਈਡਿੰਗ ਅਫਸਰ, ਇੰਡਸਟ੍ਰੀਅਲ ਟ੍ਰਿਬਊਨਲਸ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਐਸ.ਕੇ ਅਗਰਵਾਲ, ਪ੍ਰੈਜ਼ੀਡੈਂਟ, ਜਿਲ੍ਹਾ ਕੰਜ਼ਿਊਮਰ ਕਮਿਸ਼ਨ, ਅਰਜੁਨ ਗਰੇਵਾਲ ਤਹਿਸੀਲਦਾਰ, ਐਸ.ਏ.ਐਸ ਨਗਰ ਅਤੇ ਦਰਸ਼ਨ ਸਿੰਘ ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।
ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ।
ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17043 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 14021 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 41,72,45,289/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।
ਉਨਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ 9 ਵਿਆਹਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ਵਿਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।
ਇਹ ਵੀ ਪੜ੍ਹੋ :Encounter In Mohali : ਮੋਹਾਲੀ ‘ਚ ਐਨਕਾਊਂਟਰ, ਪੁਲਿਸ ਨੇ ਗ੍ਰਿਫਤਾਰ ਕੀਤੇ ਤਿੰਨ ਗੈਂਗਸਟਰ
Get Current Updates on, India News, India News sports, India News Health along with India News Entertainment, and Headlines from India and around the world.