Fisheries in Punjab
ਦਿਨੇਸ਼ ਮੋਦਗਿੱਲ, ਲੁਧਿਆਣਾ:
Fisheries in Punjab ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫਿਸ਼ਰੀਜ਼ ਕਾਲਜ ਦੇ ਡੀਨ, ਡਾ. ਮੀਰਾਡੀ ਆਂਸਲ ਨੇ ਸਰਦੀਆਂ ਦੇ ਮੌਸਮ ਵਿੱਚ ਮੱਛੀ ਪਾਲਣ ਸਬੰਧੀ ਜਾਣਕਾਰੀ ਦਿਨਦੇਆ ਦਸਿਆ ਕਿ ਮੱਛੀਆਂ ਠੰਢੇ ਖੂਨ ਵਾਲਾ ਜੀਵ ਹਨ । ਇਸ ਲਈ ਸਰਦੀਆਂ ਵਿੱਚ ਇਨ੍ਹਾਂ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਪੈਂਦੀ ਹੈ। ਇਸ ਮੌਸਮ ਵਿੱਚ ਇਨ੍ਹਾਂ ਦੀ ਰੋਗਾਂ ਤੋਂ ਬਚਣ ਦੀ ਸਮਰੱਥਾ ਵੀ ਘੱਟ ਜਾਂਦੀ ਹੈ, ਜਿਸ ਕਾਰਣ ਬਿਮਾਰੀਆਂ ਦਾ ਹਮਲਾ ਹੋਣ ਦਾ ਖਤਰਾ ਵਧ ਜਾਂਦਾ ਹੈ। ਇਸ ਮੌਸਮ ਵਿੱਚ ਮੱਛੀਆਂ ਦੇ ਤਲਾਬਾਂ ਵਿੱਚ ਪਾਣੀ ਦੀ ਉਪਰਲੀ ਸਤਹਿ ਦਾ ਤਾਪਮਾਨ ਹੇਠਲੀ ਸਤਹਿ ਨਾਲੋਂ ਘੱਟ ਹੁੰਦਾ ਹੈ । ਇਸ ਲਈ ਮੱਛੀਆਂ ਹੇਠਲੇ ਪਾਣੀ ਵਿੱਚ ਰਹਿਣਾ ਚਾਹੁੰਦੀਆਂ ਹਨ। ਇਸ ਲਈ ਸਰਦੀਆਂ ਦੇ ਮੌਸਮ ਵਿੱਚ ਤਲਾਬਾਂ ਵਿੱਚ ਘੱਟੋ ਘੱੱਟ 6 ਫੁੱਟ ਪਾਣੀ ਜ਼ਰੂਰ ਰੱਖਣਾ ਚਾਹੀਦਾ ਹੈ ਜਿਸ ਨਾਲ ਕਿ ਮੱਛੀਆਂ ਆਰਾਮ ਨਾਲ ਪਾਣੀ ਦੀ ਹੇਠਲੀ ਨਿੱਘੀ ਸਤਹਿ ਵਿੱਚ ਰਹਿ ਸਕਦੀਆਂ ਹਨ।
ਸਰਦੀਆਂ ਵਿੱਚ ਦਿਨ ਛੋਟੇ ਹੋ ਜਾਂਦੇ ਹਨ ਅਤੇ ਰੋਸ਼ਨੀ ਵੀ ਘੱਟ ਮਿਲਦੀ ਹੈ। ਇਸ ਲਈ ਪਾਣੀ ਵਿੱਚ ਆਕਸੀਜਨ ਦੀ ਮਾਤਰਾ ਵੀ ਘੱਟ ਜਾਂਦੀ ਹੈ, ਕਈ ਵਾਰ ਬੱਦਲਵਾਈ ਦਾ ਮੌਸਮ ਹੋਣ ਕਾਰਣ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਸ ਲਈ ਜ਼ਰੂਰੀ ਹੈ ਕਿ ਅਜਿਹੇ ਮੌਸਮ ਵਿੱਚ ਤਲਾਬਾਂ ਵਿਚ ਤਾਜ਼ਾ ਪਾਣੀ ਪਾਉਂਦੇ ਰਿਹਾ ਜਾਵੇ। ਜੇਕਰ ਤਲਾਬਾਂ ਦੇ ਕਿਨਾਰੇ ’ਤੇ ਰੁੱਖ ਹਨ ਤਾਂ ਉਨ੍ਹਾਂ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਅਤੇ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਡਿਗਦੇ ਪੱਤਿਆਂ ਨੂੰ ਤਾਲਾਬ ਤੋਂ ਬਾਹਰ ਕੱਢ ਦਿੱਤਾ ਜਾਏ।
ਇਹ ਵੀ ਵੇਖਿਆ ਗਿਆ ਹੈ ਕਿ ਇਸ ਮੌਸਮ ਵਿੱਚ ਕਈ ਪਰਜੀਵੀ, ਅਤੇ ਉੱਲੀ ਆਦਿ ਵੀ ਮੱਛੀਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਜਿਸ ਵਾਸਤੇ ਲੋੜੀਂਦੀਆਂ ਤੇ ਸਹੀ ਦਵਾਈਆਂ ਡਾਕਟਰ ਦੀ ਸਲਾਹ ਨਾਲ ਵਰਤ ਲੈਣੀਆਂ ਚਾਹੀਦੀਆਂ ਹਨ। ਤਾਲਾਬ ਨੂੰ ਪ੍ਰਤੀ ਏਕੜ 1-2 ਕਿਲੋ ਲਾਲ ਦਵਾਈ ਪਾ ਕੇ ਸਾਫ ਰੱਖਣਾ ਚਾਹੀਦਾ ਹੈ। ਮੱਛੀਆਂ ਦੀ ਖਾਣ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਅਤੇ ਉਨ੍ਹਾਂ ਨੂੰ ਪੂਰੀ ਮਿਕਦਾਰ ਵਿਚ ਪਾਈ ਫੀਡ ਪੂਰਨ ਤੌਰ ’ਤੇ ਖਾਧੀ ਨਹੀਂ ਜਾਂਦੀ ਅਤੇ ਉਹ ਤਾਲਾਬ ਦੇ ਥੱਲੇ ਬੈਠ ਜਾਂਦੀ ਹੈ ਜਿਸ ਨਾਲ ਤਾਲਾਬ ਦੇ ਪਾਣੀ ਦੀ ਗੁਣਵੱਤਾ ਵੀ ਖਰਾਬ ਹੁੰਦੀ ਹੈ ਇਸ ਲਈ ਖੁਰਾਕ ਦੀ ਮਾਤਰਾ ਵੀ ਘਟਾ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀ ਜਿੱਤ : ਨਵਜੋਤ ਸਿੱਧੂ
Get Current Updates on, India News, India News sports, India News Health along with India News Entertainment, and Headlines from India and around the world.