ਇੰਡੀਆ ਨਿਊਜ਼, ਚੰਡੀਗੜ (Government School of Punjab) : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ। ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨਾਂ ਦੇਖਿਆ ਸਾਡੇ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ, ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।
ਉਨਾਂ ਦੱਸਿਆ ਕਿ ਇਸ ਕਾਰਜ ਲਈ ਡਾਇਰੈਕਟਰ ਐੱਸਸੀਈਆਰਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪਿ੍ਰੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ। ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ।
Get Current Updates on, India News, India News sports, India News Health along with India News Entertainment, and Headlines from India and around the world.