Guru Nanak Dev ji showed humanity the way, perform duty to follow his path: Arvind Kejriwal:
-ਪ੍ਰਕਾਸ਼ ਪੁਰਬ ਮੌਕੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ਖ਼ਬਰੀ ਮਿਲੀ, 700 ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ: ਅਰਵਿੰਦ ਕੇਜਰੀਵਾਲ
-ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲ਼ੇ ਕਾਨੂੰਨ ਵਾਪਸ ਲੈ ਰਹੀ ਹੈ, ਦੇਸ਼ ਦੇ ਕਿਸਾਨਾਂ ਨੂੰ ਮੇਰਾ ਪ੍ਰਣਾਮ: ਅਰਵਿੰਦ ਕੇਜਰੀਵਾਲ
-ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਟੇਕਿਆ ਮੱਥਾ, ਦਿੱਲੀ ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਨਵੀਂ ਦਿੱਲੀ/ ਚੰਡੀਗੜ੍ਹ, 19 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁੱਕਰਵਾਰ ਨੂੰ ਸਵੇਰੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਦਿੱਲੀ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਨਸਾਨੀਅਤ ਨੂੰ ਸੱਚ ਦਾ ਮਾਰਗ ਦਿਖਾਇਆ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲੀਏ।
ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਮੱਥਾ ਟੇਕ ਕੇ ਪੰਜਾਬ ਅਤੇ ਦਿੱਲੀ ਸਮੇਤ ਦੇਸ਼ ਵਾਸੀਆਂ ਅਤੇ ਦੁਨੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਗੁਰੂ ਨਾਨਕ ਦੇਵ ਜੀ ਨਾਲ ਸਭ ਲੋਕਾਂ ਦੀ ਸ਼ਰਧਾ ਜੁੜੀ ਹੋਈ ਹੇ ਅਤੇ ਸਾਰੇ ਉਨ੍ਹਾਂ ਨੂੰ ਗੁਰੂ ਮੰਨਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਗੁਰੂ ਜੀ ਦੱਸੇ ਮਾਰਗ ’ਤੇ ਚੱਲਣ ਦੇ ਭਰਪੂਰ ਯਤਨ ਕਰ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ੁੱਕਰਵਾਰ ਦੀ ਸਵੇਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਤਿੰਨੋਂ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਦੀ ਖੁਸ਼ਖ਼ਬਰੀ ਤਾਂ ਜ਼ਰੂਰ ਮਿਲੀ, ਪਰ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਸ਼ਹਾਦਤ ਹਮੇਸ਼ਾਂ ਅਮਰ ਰਹੇਗੀ ਅਤੇ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ ਕਿ ਕਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ’ਤੇ ਖੇਡ ਕੇ ਕਿਸਾਨੀ ਅਤੇ ਜ਼ਮੀਨ ਨੂੰ ਬਚਾਇਆ ਸੀ। ਕੇਜਰੀਵਾਲ ਨੇ ਕਿਹਾ,‘‘ਇਹ ਕਿਸਾਨਾਂ ਦੀ ਬਹੁਤ ਵੱਡੀ ਸਫ਼ਲਤਾ ਹੈ। ਭਾਰਤ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਅੰਦੋਲਨ ਕਾਰਨ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਕਰ ਰਹੀ ਹੈ।’’ ਉਨ੍ਹਾਂ ਟਵੀਟ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਪ੍ਰਣਾਮ ਕੀਤਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦੇਸ਼ ਭਰ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮਹਾਨ ਸਫ਼ਲਤਾ ਲਈ ਵਧਾਈਆਂ ਦਿੰਦੇ ਹਨ, ਕਿਉਂਕਿ ਕਿਸਾਨਾਂ ਦਾ ਸੰਘਰਸ਼ ਰੰਗ ਲਿਆਇਆ ਹੈ। ਤਿੰਨੇ ਕਾਲੇ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਪਸ ਲੈਣ ਦਾ ਐਲਾਨ ਦੇ ਸੰਬੰਧ ਵਿੱਚ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਇਹ ਐਲਾਨ ਜਲਦੀ ਕੀਤਾ ਜਾਂਦਾ ਤਾਂ 700 ਕਿਸਾਨਾਂ ਨੂੰ ਬਚਾਇਆ ਜਾ ਸਕਦਾ ਸੀ। ਪਰ ਕਿਸਾਨਾਂ ਨੂੰ ਅੱਜ ਮਿਲੀ ਸਫ਼ਲਤਾ ਕੋਈ ਛੋਟੀ ਗੱਲ ਨਹੀਂ, ਸਗੋਂ ਵੱਡੀ ਸਫ਼ਲਤਾ ਹੈ।
Get Current Updates on, India News, India News sports, India News Health along with India News Entertainment, and Headlines from India and around the world.