होम / ਪੰਜਾਬ ਨਿਊਜ਼ / Gurudwara Board Elections : ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ

Gurudwara Board Elections : ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ

BY: Kuldeep Singh • LAST UPDATED : October 23, 2023, 12:10 pm IST
Gurudwara Board Elections : ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ

India News (ਇੰਡੀਆ ਨਿਊਜ਼), Gurudwara Board Elections, ਚੰਡੀਗੜ੍ਹ : ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ 21 ਅਕਤੂਬਰ, 2023 ਤੋਂ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 21 ਅਕਤੂਬਰ ਤੋਂ 15 ਨਵੰਬਰ 2023 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਬਣਾਉਣ ਸਬੰਧੀ ਫਾਰਮ 3(1) ਨਾਲ ਨਿਮਨ ਅਨੁਸਾਰ ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਪਹਿਚਾਣ ਲਈ ਤੇ ਇੱਕ ਕਲਰ ਫ਼ੋਟੋ ਲਗਾਉਣ ਜ਼ਰੂਰੀ ਹੈ।

ਅਧਿਕਾਰਿਤ ਪਛਾਣ ਪੱਤਰ

ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ ਵੱਲੋਂ ਪ੍ਰਵਾਨਿਤ ਅਧਿਕਾਰਿਤ ਪਛਾਣ ਦਸਤਾਵੇਜ਼ਾਂ ਚ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਵੋਟਰ ਫ਼ੋਟੋ ਪਛਾਣ ਪੱਤਰ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ./ਪਬਲਿਕ ਲਿਮਿਟੇਡ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫ਼ੋਟੋ ਵਾਲੇ ਸੇਵਾ ਪਛਾਣ ਪੱਤਰ, ਬੈਂਕ/ਡਾਕਘਰ ਦੁਆਰਾ ਜਾਰੀ ਕੀਤੀਆਂ ਗਈਆਂ ਫ਼ੋਟੋਆਂ ਵਾਲੀਆਂ ਪਾਸਬੁੱਕਾਂ, ਪੈਨ ਕਾਰਡ, ਆਰ ਜੀ ਆਈ ਤਹਿਤ ਐਨ ਪੀ ਆਰ ਦੁਆਰਾ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਮੇਤ ਸਰਕਾਰੀ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ/ਵਿਧਾਇਕਾਂ/ਐਮ.ਐਲ.ਸੀ ਨੂੰ ਜਾਰੀ ਕੀਤਾ ਗਿਆ ਅਧਿਕਾਰਿਤ ਪਛਾਣ ਪੱਤਰ ਹਨ।

ਹਦਾਇਤਾਂ ਦੀ ਪਾਲਣਾ

ਉਨ੍ਹਾਂ ਨੇ ਜ਼ਿਲ੍ਹੇ ਚ ਇਸ ਸਬੰਧੀ ਲਏ ਰਿਵਾਈਜਿੰਗ ਅਥਾਰਟੀ ਅਫਸਰਾਂ (ਐਸ ਡੀ ਐਮਜ਼) ਨੂੰ ਇਸ ਸਬੰਧੀ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਮਤਦਾਤਾ ਬਣਨ ਦੇ ਚਾਹਵਾਨ ਲੋਕਾਂ ਨੂੰ ਵੀ 15 ਨਵੰਬਰ ਤੱਕ ਆਪਣੇ ਫ਼ਾਰਮ ਉਕਤ ਪਛਾਣ ਪੱਤਰਾਂ ਦੇ ਨਾਲ ਸਬੰਧਤ ਐਸ ਡੀ ਐਮ ਦਫ਼ਤਰਾਂ ਵਿੱਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

 

 

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT