होम / ਪੰਜਾਬ ਨਿਊਜ਼ / ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ Invites team of Sustainable Impacts to visit Punjab to explore feasibilities for setting up plants

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ Invites team of Sustainable Impacts to visit Punjab to explore feasibilities for setting up plants

BY: Arsh Arora • LAST UPDATED : March 21, 2023, 2:05 pm IST
ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ

Invites team of Sustainable Impacts to visit Punjab to explore feasibilities for setting up plants

Invites team of Sustainable Impacts to visit Punjab to explore feasibilities for setting up plants: ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀ.ਐਨ.ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ “ਸਸਟੇਨਏਬਲ ਇੰਪੈਕਟਸ” ਪਲਾਂਟ ਦਾ ਦੌਰਾ ਕੀਤਾ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਫਲੈਗ ਮਾਰਚ , ਰਾਜ ਵਿੱਚ ਪੂਰਨ ਸ਼ਾਂਤੀ ਅਤੇ ਸਦਭਾਵਨਾ ਕਾਇਮ

ਜ਼ਿਕਰਯੋਗ ਹੈ ਕਿ “ਸਸਟੇਨਏਬਲ ਇੰਪੈਕਟਸ” ਬੈਂਗਲੁਰੂ ਆਧਾਰਿਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।

ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨਾਲ “ਸਸਟੇਨਏਬਲ ਇੰਪੈਕਟਸ” ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ ਅਤੇ ਸੀ.ਐਨ.ਜੀ ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।

ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਅਤੇ ਪ੍ਰਬੰਧਕੀ ਰਣਨੀਤੀਆਂ ਘੜਨ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

Tags:

plantsSustainable Impactsvisit Punjab to explore feasibilitiesਸਸਟੇਨਏਬਲ ਇੰਪੈਕਟਸਨਵਿਆਉਣਯੋਗ ਊਰਜਾ ਸਰੋਤਬੈਂਗਲੁਰੂਮੰਤਰੀ ਅਮਨ ਅਰੋੜਾ

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT