Karva Chauth, Government campaign to connect people with the roots of culture, Organizing star night
ਸੰਗਰੂਰ PUNJAB NEWS (Government campaign to connect people with the roots of culture)। ਲੋਕਾਂ ਨੂੰ ਸੱਭਿਆਚਾਰ ਦੀਆਂ ਜੜ੍ਹਾਂ ਨਾਲ ਜੋੜਨ ਲਈ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਵਿਹੜੇ ਵਿੱਚ ਕਰਵਾਏ ਜਾ ਰਹੇ ਖੇਤੀ ਸਰਸ ਮੇਲੇ ਵਿੱਚ ਔਰਤਾਂ ਦੇ ਤਿਉਹਾਰ ਕਰਵਾ ਚੌਥ ਦੇ ਨਾਂ ’ਤੇ ਸਟਾਰ ਨਾਈਟ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਾਰ ਨਾਈਟ ਔਰਤਾਂ ਨੂੰ ਸਮਰਪਿਤ ਕੀਤੀ ਗਈ ਅਤੇ ਦਰਸ਼ਕਾਂ ਦੇ ਮਨੋਰੰਜਨ ਲਈ ਪੰਜਾਬ ਦੀ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ।
Karva Chauth, Government campaign to connect people with the roots of culture, Organizing star night
ਇਸ ਦੇ ਨਾਲ ਹੀ ਕਰਵਾ ਚੌਥ ਦੀ ਝਲਕ ਦਿੰਦੇ ਹੋਏ ਸਰਸ ਮੇਲੇ ਦੀ ਸਟੇਜ ‘ਤੇ ਸਜਾਵਟ ਵੀ ਕੀਤੀ ਗਈ। ਸਟਾਰ ਨਾਈਟ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜਣ ‘ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਉਨ੍ਹਾਂ ਦੀ ਪਤਨੀ ਪ੍ਰਤਿਭਾ ਜੋਰਵਾਲ ਅਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਸੁਖਮੀਨ ਕੌਰ ਸਿੱਧੂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਸੰਗਰੂਰ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਤਨੀ ਸ਼ਬੀਨਾ ਅਰੋੜਾ ਵੀ ਹਾਜ਼ਰ ਸਨ।
Karva Chauth, Government campaign to connect people with the roots of culture, Organizing star night
ਸਰਸ ਮੇਲੇ ਦੀ ਸਟੇਜ ‘ਤੇ ‘ਮਿਸਿਜ਼ ਕਰਵਾ ਚੌਥ ਕੁਈਨ 2022’ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਔਰਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ, ਜਿਸ ਦੀ ਜੇਤੂ ਡਾ: ਗੁਰਪ੍ਰੀਤ ਕੌਰ ਨੇ ਇਨਾਮ ਤਕਸੀਮ ਕੀਤੇ।
ਪ੍ਰੋਗਰਾਮ ਦੌਰਾਨ ਸੁਨੰਦਾ ਸ਼ਰਮਾ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਨਵਪ੍ਰੀਤ ਕੌਰ ਸੇਖੋਂ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਨਿਆਂਇਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।
ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕਾਂ ਨੂੰ ਮਿਲ ਰਿਹਾ ਚੰਗਾ ਹੁੰਗਾਰਾ : ਜੌੜਾਮਾਜਰਾ
ਇਹ ਵੀ ਪੜ੍ਹੋ: ਐਸਿਡ ਅਟੈਕ ਪੀੜਤਾਂ ਨੂੰ 11.76 ਲੱਖ ਰੁਪਏ ਦੀ ਰਾਸ਼ੀ ਵੰਡੀ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.