Kejriwal’s announcement in Amritsar
Kejriwal’s announcement in Amritsar
ਇੰਡੀਆ ਨਿਊਜ਼, ਅੰਮ੍ਰਿਤਸਰ:
Kejriwal’s announcement in Amritsar ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰਿਮੋਂ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਵਿੱਚ ਰਹਿ ਕੇ ਪਾਰਟੀ ਦੀਆਂ ਨੀਤੀਆਂ ਆਮ ਲੋਕਾਂ ਤਕ ਪਹੁੰਚਾ ਰਹੇ ਹਨ। ਇਤਵਾਰ ਨੂੰ ਵੀ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਪਾਰਟੀ ਦੇ ਪੰਜਾਬ ਵਿਜਨ ਨੂੰ ਲੋਕਾਂ ਸਾਮਣੇ ਰੱਖਿਆ।
ਇਸ ਦੌਰਾਨ ਪੰਜਾਬ ਵਿੱਚ ਪਾਰਟੀ ਦੇ ਮੁੱਖਮੰਤਰੀ ਚਿਹਰੇ ਭਗਵੰਤ ਮਾਨ ਵੀ ਮੌਜੂਦ ਰਹੇ। ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਤਸਵੀਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਜਾਵੇਗੀ।
ਕੇਜਰੀਵਾਲ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੇ ਸਿਧਾਂਤਾਂ ਅਤੇ ਆਦਰਸ਼ਾਂ ‘ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰੇਗੀ। ਕੇਜਰੀਵਾਲ ਨੇ ਕਿਹਾ, ”ਦੇਸ਼ ਨੂੰ ਲੰਬੇ ਸੰਘਰਸ਼ ਅਤੇ ਮਹਾਨ ਕੁਰਬਾਨੀਆਂ ਤੋਂ ਬਾਅਦ ਆਜ਼ਾਦੀ ਮਿਲੀ ਹੈ।
ਪਰ ਅੱਜ ਅਸੀਂ ਆਪਣੇ ਮਹਾਨ ਸ਼ਹੀਦਾਂ ਨੂੰ ਭੁੱਲਦੇ ਜਾ ਰਹੇ ਹਾਂ। ਸਾਡੇ ਨੌਜਵਾਨ ਸਾਥੀ ਆਦਰਸ਼ਾਂ ਅਤੇ ਸਿਧਾਂਤਾਂ ਤੋਂ ਦੂਰ ਹੁੰਦੇ ਜਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਬਾਬਾ ਸਾਹਿਬ ਦਾ ਬਹੁਤ ਵੱਡਾ ਸ਼ਰਧਾਲੂ ਹਾਂ। ਕੇਜਰੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੋਵਾਂ ਦੇ ਰਸਤੇ ਵੱਖ-ਵੱਖ ਸਨ, ਪਰ ਉਨ੍ਹਾਂ ਦੀ ਮੰਜ਼ਿਲ ਇੱਕੋ ਹੈ।
ਇਹ ਵੀ ਪੜ੍ਹੋ : INDIA NEWS-JAN KI BAAT OPINION POLL UP ਜਾਟ ਵੰਡੇ, ਯੂਪੀ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ : ਸਰਵੇਖਣ
ਇਹ ਵੀ ਪੜ੍ਹੋ : Polstrat-NewsX Pre-Poll Survey 2 Punjab ਪੰਜਾਬ ਵਿੱਚ ਕਿਸ ਪਾਰਟੀ ਦੀ ਬਣੇਗੀ ਸਰਕਾਰ?
ਇਹ ਵੀ ਪੜ੍ਹੋ : Polstrat-NewsX Pre-Poll Survey 2 of Goa ਗੋਆ ‘ਚ ਵਿਧਾਨ ਸਭਾ ਚੋਣਾਂ ਕੌਣ ਜਿੱਤ ਰਿਹਾ ਹੈ?
ਇਹ ਵੀ ਪੜ੍ਹੋ : Polstrat-NewsX Pre-Poll Survey From UP ਯੂਪੀ ਵਿੱਚ ਫਿਰ ਬਣ ਸਕਦੀ ਹੈ ਭਾਜਪਾ ਦੀ ਸਰਕਾਰ
ਇਹ ਵੀ ਪੜ੍ਹੋ : Polstrat-NewsX Pre-Poll Survey Results from Punjab and Goa ਪੰਜਾਬ ਅਤੇ ਗੋਆ ਤੋਂ ਪ੍ਰੀ-ਪੋਲ ਸਰਵੇਖਣ ਨਤੀਜੇ
Get Current Updates on, India News, India News sports, India News Health along with India News Entertainment, and Headlines from India and around the world.