Ludhiana Breaking News
Ludhiana Breaking News : ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਦੀ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ। ਸ਼ੁਕਲਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ, ਸਿਵਲ ਸਰਜਨ ਡਾ: ਹਤਿੰਦਰ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜਨੀਅਰ ਵੱਲੋਂ ਮੌਕੇ ਤੋਂ ਸੈਂਪਲ ਪਹਿਲਾਂ ਹੀ ਲਏ ਜਾ ਚੁੱਕੇ ਹਨ। ਗੈਸ ਦੇ ਪੱਧਰ ਦੀ ਨਿਯਮਤ ਅੰਤਰਾਲ ‘ਤੇ ਜਾਂਚ ਕੀਤੀ ਜਾ ਰਹੀ ਹੈ।
Also Read : ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ
Also Read : 3 ਡਾਕਟਰਾਂ ਦੇ ਪੈਨਲ ਨੇ 10 ਲੋਕਾਂ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਕੀਤਾ
Get Current Updates on, India News, India News sports, India News Health along with India News Entertainment, and Headlines from India and around the world.