Ludhiana Police On Alert
Ludhiana Police On Alert
ਦਿਨੇਸ਼ ਮੌਦਗਿਲ, ਲੁਧਿਆਣਾ:
Ludhiana Police On Alert ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਵੋਟਰਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਿਸ, ਲੁਧਿਆਣਾ ਵੱਲੋਂ ਬੁੱਧਵਾਰ ਨੂੰ ਰੇਲਵੇ ਸਟੇਸ਼ਨ ਲੁਧਿਆਣਾ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਇੱਕ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਤਾਂ ਜੋ ਲੋਕਾਂ ਵਿੱਚ ਸ਼ਾਂਤੀ ਬਣੀ ਰਹੇ।ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਕੇ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਚੈਕਿੰਗ ਦੀ ਅਗਵਾਈ ਕਰਦਿਆਂ ਡੀਸੀਪੀ ਸਿਮਰਤਪਾਲ ਸਿੰਘ ਢੀਂਡਸਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਏਸੀਪੀ ਹਰਸਿਮਰਤ ਸਿੰਘ ਵੀ ਹਾਜ਼ਰ ਸਨ। ਡੀਸੀਪੀ ਨੇ ਕਿਹਾ ਕਿ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਪਹੁੰਚ ਗਈਆਂ ਹਨ, ਜਦੋਂ ਕਿ ਦੰਗਾ ਵਿਰੋਧੀ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਨਾਲ ਚੈਕਿੰਗ ਅਤੇ ਹੋਰ ਸੁਰੱਖਿਆ ਉਪਾਅ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੀਆਰਪੀਐਫ ਅਤੇ ਏਆਰਪੀ ਦੀ ਟੀਮ ਦੀਆਂ ਹੋਰ ਕੰਪਨੀਆਂ ਇੱਥੇ ਪੁੱਜਣਗੀਆਂ।
ਇਹ ਵੀ ਪੜ੍ਹੋ : Punjab Drug Case ਸਵਾਲਾਂ ਦੀ ਲੰਬੀ ਲਿਸਟ ‘ਤੇ ਭੜਕਿਆ ਬਿਕਰਮ ਸਿੰਘ ਮਜੀਠੀਆ
Connect With Us : Twitter Facebook
Get Current Updates on, India News, India News sports, India News Health along with India News Entertainment, and Headlines from India and around the world.