होम / ਪੰਜਾਬ ਨਿਊਜ਼ / ਹਰਦੀਪ ਸਿੰਘ ਦੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋਏ ਕੈਬਿਨੇਟ ਮੰਤਰੀ Martyr Hardeep Singh

ਹਰਦੀਪ ਸਿੰਘ ਦੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋਏ ਕੈਬਿਨੇਟ ਮੰਤਰੀ Martyr Hardeep Singh

BY: Harpreet Singh • LAST UPDATED : May 8, 2022, 3:18 pm IST
ਹਰਦੀਪ ਸਿੰਘ ਦੀ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋਏ ਕੈਬਿਨੇਟ ਮੰਤਰੀ Martyr Hardeep Singh

Martyr Hardeep Singh

Martyr Hardeep Singh

ਇੰਡੀਆ ਨਿਊਜ਼, ਹੋਸ਼ਿਆਰਪੂਰ:

Martyr Hardeep Singh ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੰਡਾ ਵਸਨੀਕ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਯਾਤਰਾ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾਨੇ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਪਰਿਵਾਰ ਲਈ ਸਗੋਂ ਪੂਰੇ ਦੇਸ਼ ਲਈ ਬਹੁਤ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਐੱਲਏਸੀ ‘ਤੇ ਦੇਸ਼ ਦੀ ਸੇਵਾ ਕਰ ਰਿਹਾ ਸੀ ਅਤੇ ਉਸ ਨੇ ਦੇਸ਼ ਦੀ ਸੇਵਾ ‘ਚ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਉਹਨਾਂ ਦਾ ਦੁੱਖ ਵੰਡਾਇਆ ਅਤੇ ਸ਼ਹੀਦ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਰਾਜ ਸਰਕਾਰ ਦੇਵੇਗੀ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ

ਹਰਦੀਪ ਸਿੰਘ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ। ਸੂਬਾ ਸਰਕਾਰ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦੀ ਹੈ। ਇਸ ਦੇ ਨਾਲ ਹੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ ਅਤੇ ਇਸ ਦੇ ਨਾਲ ਹੀ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।  Martyr Hardeep Singh

Also Read: ਕਪੂਰਥਲਾ ਜੇਲ ‘ਚ ਨਿੰਬੂ ਘੁਟਾਲਾ, ਜੇਲ ਸੁਪ੍ਰਿਟੈਂਡੈਂਟ ਮੁਅੱਤਲ 

Connect With Us : Twitter Facebook youtube

Tags:

HoshiarpurMartyr Hardeep SinghnewsPunjab Breaking newPunjab Breaking news in PunjabiPunjab CMPunjab CM Bhagwant MannPunjab News

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT