National Defense College
ਇੰਡੀਆ ਨਿਊਜ਼, ਚੰਡੀਗੜ੍ਹ:
National Defense College ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ, ਵਾਈਐਸਐਮ, ਬਾਰ ਟੂ ਸੈਨਾ ਮੈਡਲ ਨੇ ਏਅਰ ਮਾਰਸ਼ਲ ਡੀ ਚੌਧਰੀ, ਏਵੀਐਸਐਮ, ਵੀਐਮ., ਵੀਐਸਐਮ ਦੇ ਸੇਵਾਮੁਕਤ ਹੋਣ ਉਪਰੰਤ ਨੈਸ਼ਨਲ ਡਿਫੈਂਸ ਕਾਲਜ ਦੇ 34ਵੇਂ ਕਮਾਂਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਾਂਡੈਂਟ ਐਨਡੀਸੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਵੱਕਾਰੀ 10 ਕੋਰ ਦੀ ਕਮਾਂਡ ਸੰਭਾਲ ਰਹੇ ਸਨ।
ਲੁਧਿਆਣਾ ਦੇ ਰਹਿਣ ਵਾਲੇ ਲੈਫਟੀਨੈਂਟ ਜਨਰਲ ਮਾਗੋ ਭਾਰਤੀ ਮਿਲਟਰੀ ਅਕੈਡਮੀ, ਦੇਹਰਾਦੂਨ ਦੇ ਸਾਬਕਾ ਵਿਦਿਆਰਥੀ ਹਨ ਅਤੇ 15 ਦਸੰਬਰ, 1984 ਨੂੰ 7ਵੀਂ ਬਟਾਲੀਅਨ ਬ੍ਰਿਗੇਡ ਆਫ਼ ਦਿ ਗਾਰਡਜ਼ ਵਿੱਚ ਸ਼ਾਮਲ ਹੋਏ ਅਤੇ ਬਾਅਦ ਵਿੱਚ 16 ਗਾਰਡਜ਼ ਦੀ ਕਮਾਂਡ ਸੰਭਾਲੀ।
National Defense College ਮਾਗੋ ਨੇ ਕਇ ਉਪ੍ਲੱਬਦੀਆਂ ਹਾਸਿਲ ਕੀਤੀਆਂ
36 ਸਾਲਾਂ ਤੋਂ ਵੱਧ ਦੇ ਆਪਣੇ ਸ਼ਾਨਦਾਰ ਮਿਲਟਰੀ ਕਰੀਅਰ ਦੌਰਾਨ ਜਨਰਲ ਅਫਸਰ ਨੇ ਚੁਣੌਤੀਪੂਰਨ ਮਾਹੌਲ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ। ਉਹਨਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਲਾਈਨ ਆਫ਼ ਕੰਟਰੋਲ ‘ਤੇ ਸਭ ਤੋਂ ਵੱਡੀ ਅਤੇ ਚੁਣੌਤੀਪੂਰਨ ਇਨਫੈਂਟਰੀ ਬ੍ਰਿਗੇਡ ਅਤੇ ਇਨਫੈਂਟਰੀ ਡਿਵੀਜ਼ਨ ਦੀ ਵੀ ਕਮਾਂਡ ਸੰਭਾਲੀ। ਲੈਫਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ ਡਿਫੈਂਸ ਸਰਵਿਸਿਜ਼ ਸਟਾਫ ਕਾਲਜ, ਵੈਲਿੰਗਟਨ ਦੇ ਸਾਬਕਾ ਵਿਦਿਆਰਥੀ ਹਨ ਅਤੇ ਵੱਕਾਰੀ ਹਾਇਰ ਕਮਾਂਡ ਅਤੇ ਨੈਸ਼ਨਲ ਡਿਫੈਂਸ ਕਾਲਜ ਕੋਰਸਾਂ ਵਿੱਚ ਸ਼ਾਮਲ ਹੋਏ।
Get Current Updates on, India News, India News sports, India News Health along with India News Entertainment, and Headlines from India and around the world.