ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
National People’s Court
India News (ਇੰਡੀਆ ਨਿਊਜ਼), ਚੰਡੀਗੜ੍ਹ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਨਿਆਂਧੀਸ਼, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। National People’s Court
ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਵੀਰਕਰਨ ਸਿੰਘ, ਤਹਿਸੀਲਦਾਰ, ਖਰੜ ਵਿਖੇ 5 ਬੈਂਚ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ) ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ) ਮੰਜ਼ਰਾ ਦੱਤਾ, ਸਿਵਲ ਜੱਜ (ਜੂਨੀਅਰ ਡਵੀਜਨ) ਵਿਕਾਸਦੀਪ, ਤਹਿਸੀਲਦਾਰ ਜਸਬੀਰ ਕੌਰ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ। National People’s Court
ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜ਼ਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ-ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ।
ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ। ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ।
ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੋਹਾਲੀ ਵਿੱਚ 15 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 12403 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 9850 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 408686452/- ਕੀਮਤ ਦੇ ਅਵਾਰਡ ਪਾਸ ਕੀਤੇ ਗਏ। National People’s Court
Get Current Updates on, India News, India News sports, India News Health along with India News Entertainment, and Headlines from India and around the world.