होम / ਪੰਜਾਬ ਨਿਊਜ਼ / ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਟਰਾਫੀ

ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਟਰਾਫੀ

BY: Harpreet Singh • LAST UPDATED : November 15, 2022, 4:44 pm IST
ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਟਰਾਫੀ

National Sports Awards

ਇੰਡੀਆ ਨਿਊਜ਼, ਚੰਡੀਗੜ੍ਹ (National Sports Awards) : 

ਖੇਡ ਮੰਤਰੀ ਮੀਤ ਹੇਅਰ ਨੇ ਯੂਨੀਵਰਸਿਟੀ ਤੇ ਐਵਾਰਡ ਜੇਤੂ ਖਿਡਾਰੀਆਂ ਨੂੰ ਦਿੱਤੀਆਂ ਮੁਬਾਰਕਾਂ

ਪੰਜਾਬ ਦੀ ਮਾਨ ਸਰਕਾਰ ਖੇਡਾਂ ਨੂੰ ਹੋਰ ਬਿਹਤਰ ਬਣਾਉਣ ਲਈ ਚੁੱਕ ਰਹੀ ਹੈ ਠੋਸ ਕਦਮ

ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਕੌਮੀ ਖੇਡ ਪੁਰਸਕਾਰਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਲਈ ਚੁਣਿਆ ਗਿਆ ਹੈ। ਖੇਡ ਪੁਰਸਕਾਰਾਂ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਵੇਟਲਿਫਟਰ ਪੰਜਾਬ ਦੇ ਵਿਕਾਸ ਠਾਕੁਰ ਨੂੰ ਅਰਜੁਨ ਐਵਾਰਡ, ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਨੂੰ ਦਰੋਣਾਚਾਰੀਆ ਐਵਾਰਡ ਅਤੇ ਹਾਕੀ ਓਲੰਪੀਅਨ ਧਰਮਵੀਰ ਸਿੰਘ ਨੂੰ ਧਿਆਨ ਚੰਦ ਲਾਈਫ ਟਾਈਮ ਅਚੀਵਮੈਂਟ ਐਵਾਰਡ ਲਈ ਚੁਣਿਆ ਗਿਆ ਹੈ।

ਪੰਜਾਬ ਲਈ ਮਾਣ ਵਾਲੀ ਗੱਲ : ਮੀਤ ਹੇਅਰ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਸਮੁੱਚੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਤੇ ਕੋਚਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਮਾਕਾ ਟਰਾਫੀ ਜਿੱਤੀ ਹੈ। ਖੇਡ ਮੰਤਰੀ ਨੇ ਕੌਮੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚ ਨੂੰ ਵੀ ਮੁਬਾਰਕਬਾਦ ਦਿੱਤੀ ਹੈ।

 

ਇਹ ਵੀ ਪੜ੍ਹੋ:  ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਪ੍ਰਗਟਾਈ

ਇਹ ਵੀ ਪੜ੍ਹੋ:  ਸੂਬੇ ਵਿੱਚ ਬੰਦੂਕ ਸੱਭਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੁੱਖਮੰਤਰੀ

ਸਾਡੇ ਨਾਲ ਜੁੜੋ :  Twitter Facebook youtube

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT