Navjot Sidhu targeted Bhagwant Mann
Navjot Sidhu targeted Bhagwant Mann
ਦਿਨੇਸ਼ ਮੌਦਗਿਲ, ਲੁਧਿਆਣਾ:
Navjot Sidhu targeted Bhagwant Mann ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹਮਲਾ ਬੋਲਿਆ ਹੈ। ਇਸ ਵਾਰ ਸਿੱਧੂ ਨੇ ਦਿੱਲੀ ਫੇਰੀ ਨੂੰ ਲੈ ਕੇ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਦੋ ਦਿਨਾ ਦਿੱਲੀ ਫੇਰੀ ਅਸਲ ਮੁੱਦਿਆਂ ਤੋਂ ਦੂਰ ਹੋ ਕੇ ਦੂਜੀਆਂ ਚੋਣਾਂ ਦਾ ਲਾਹਾ ਲੈਣ ਲਈ ਹੈ। ਉਥੇ ਫੋਟੋਆਂ ਖਿਚਵਾ ਕੇ ਦੂਜੇ ਰਾਜਾਂ ਦੀਆਂ ਚੋਣਾਂ ਦੇ ਫਾਇਦੇ ਲਈ ਹੈ। ਜਿਸ ਕਾਰਨ ਸੂਬੇ ਦਾ ਪੈਸਾ ਬਰਬਾਦ ਹੋ ਰਿਹਾ ਹੈ।
. @ArvindKejriwal ji
हम आस लगाए बैठे थे, आप वादा करके भूल गए।
Where is free electricity for all, instead created a class divide. In this financial crisis, kindly tell us from where money will come for free electricity & Mohalla Clinics. Where is 20k cr promised from Sand Mining? pic.twitter.com/4wfHto5Qy3— Navjot Singh Sidhu (@sherryontopp) April 25, 2022
ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ। ਇੱਕ ਟਵੀਟ ਰਾਹੀਂ ਸਿੱਧੂ ਨੇ ਕਿਹਾ ਕਿ ਅਸੀਂ ਉਡੀਕ ਕਰ ਰਹੇ ਹਾਂ, ਤੁਸੀਂ ਵਾਅਦਾ ਕਰਕੇ ਭੁੱਲ ਗਏ ਹੋ। ਉਨ੍ਹਾਂ ਕਿਹਾ ਕਿ ਉਹ ਮੁਫਤ ਬਿਜਲੀ ਕਿੱਥੇ ਹੈ ਜਿਸ ਦਾ ਤੁਸੀਂ ਚੋਣਾਂ ਵਿੱਚ ਐਲਾਨ ਕੀਤਾ ਸੀ, ਤੁਸੀਂ ਸਾਡੇ ਸਮਾਜ ਨੂੰ ਵਰਗਾਂ ਵਿੱਚ ਵੰਡ ਰਹੇ ਹੋ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿੱਤੀ ਸੰਕਟ ਕਾਰਨ ਮੁਫਤ ਬਿਜਲੀ ਅਤੇ ਮੁਹੱਲਾ ਕਲੀਨਿਕਾਂ ਲਈ ਪੈਸਾ ਕਿੱਥੋਂ ਆਵੇਗਾ, ਇਹ ਸਾਨੂੰ ਦੱਸਿਆ ਜਾਵੇ।
CM @BhagwantMann’s 2 day Delhi visit is a deviation from real issues, mere photo op for benefit in other elections & waste of state exchequer. Pb needs policy to get out of Financial, Farmers & Power crisis. Local problems need local solution. Solution lies in Income generation.
— Navjot Singh Sidhu (@sherryontopp) April 25, 2022
ਚੋਣਾਂ ਤੋਂ ਪਹਿਲਾਂ, ਜੋ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਰੇਤ ਤੋਂ 20 ਹਜ਼ਾਰ ਕਰੋੜ ਰੁਪਏ ਕਮਾ ਕੇ ਪੰਜਾਬ ਦੇ ਲੋਕਾਂ ਦੀ ਭਲਾਈ ‘ਤੇ ਖਰਚ ਕੀਤੇ ਜਾਣਗੇ, ਸਿੱਧੂ ਨੇ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਰੇਤ ਮਾਫੀਆ ਕੋਲ 20 ਹਜ਼ਾਰ ਕਰੋੜ ਰੁਪਏ ਕਿੱਥੋਂ ਆ ਰਹੇ ਹਨ?
ਜ਼ਿਕਰਯੋਗ ਹੈ ਕਿ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਪ੍ਰ
ਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਹ ਸਿਆਸਤ ਵਿੱਚ ਹੋਰ ਸਰਗਰਮ ਹੋ ਗਏ ਹਨ ਅਤੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਕੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਉਠਾ ਰਹੇ ਹਨ। ਉਹ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੇ ਹਨ।
Also Read : ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਟੋਲ ਫਰੀ ਨੰਬਰ ਜਾਰੀ
Connect With Us : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.